17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰਧਾਨ ਘੁੰਮਣ ਵਲੋਂ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਰਜਵੰਤ ਕੌਰ ਬਿਜਲੀਵਾਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 20-12-2025
ਬਟਾਲਾ, 19 ਦਸੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਬਿਜਲੀਵਾਲ ਦੀ ਪਤਨੀ ਬੀਬੀ ਰਜਵੰਤ ਕੌਰ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਜ਼ੋਨ ਨੰਬਰ 12 ਸੈਦਪੁਰ ਕਲਾਂ ਤੋਂ ਬਲਾਕ ਸੰਮਤੀ ਦੀ ਚੋਣ 294 ਵੋਟਾਂ ਦੀ ਲੀਡ ਲੈ ਕੇ ਸ਼ਾਨਦਾਰ ਜਿੱਤ ਹਾਸਿਲ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਸੁਰਜੀਤ ਸਿੰਘ ਬਿਜਲੀਵਾਲ ਤੇ ਬੀਬੀ ਰਜਵੰਤ ਕੌਰ ਨੂੰ ਵਧਾਈ ਦਿੱਤੀ ਗਈ ਤੇ ਵਿਸ਼ੇਸ਼ ਸਨਮਾਨ ਕੀਤਾ | ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਦੋਂ ਵੀ ਪੰਜਾਬ 'ਤੇ ਕੋਈ ਵੀ ਆਫਤ ਆਉਦੀ ਹੈ, ਭਾਵੇਂ ਉਹ ਹੜ੍ਹਾਂ ਦੀ ਹੋਵੇ ਜਾਂ ਕੋਈ ਹੋਰ, ਉਹ ਹਮੇਸ਼ਾ ਹੀ ਪੰਜਾਬ ਦੇ ਨਾਲ ਡਟ ਕੇ ਖੜਦੇ ਹਨ ਤੇ ਹਰ ਸੰਭਵ ਮਦਦ ਕਰਨ ਲਈ ਤੱਤਪਰ ਰਹਿੰਦੇ ਹਨ | ਉਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਹੈਰਾਨ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਦਾ ਇਨ੍ਹਾਂ ਚੋਣਾਂ ਵਿਚ ਪ੍ਰਦਰਸ਼ਨ ਰਿਹਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ | ਇਸ ਮੌਕੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਪਾਰਸ, ਕਰਮ ਸਿੰਘ ਭੱਟੀ, ਦੀਵਾਨ ਸਿੰਘ ਜੌੜਾ, ਸਰਬਜੀਤ ਸਿੰਘ ਸਾਬੀ ਮਾਨਨਗਰ, ਡਾ ਗਰਜੰਟ ਸਿੰਘ, ਪਰਮਜੀਤ ਸਿੰਘ ਮਾਨਨਗਰ, ਕੰਵਲਜੀਤ ਸਿੰਘ ਬਿਜਲੀਵਾਲ, ਸ਼ਿੰਗਾਰ ਸਿੰਘ ਭਾਗੋਵਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੋਣ ਜਿੱਤਣ 'ਤੇ ਬੀਬੀ ਕਰਮਜੀਤ ਕੌਰ ਰੰਧਾਵਾ ਮਲਕਪੁਰ ਗੁਰੂ ਘਰ ਹੋਏ ਨਤਮਸਤਕ ਅਗਲੀ ਖ਼ਬਰ ਸੜਕ ਦੁਰਘਟਨਾ 'ਚ ਐਡੀਸ਼ਨਲ ਐੱਸ.ਐੱਚ.ਓ. ਇੰਸਪੈਟਕਰ ਸੁਲੱਖਣ ਰਾਮ ਦੀ ਮੌਤ
Ad Position 24