ਬਟਾਲਾ, 19 ਦਸੰਬਰ (ਸਤਿੰਦਰ ਸਿੰਘ)- ਜ਼ੋਨ ਮਲਕਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਬੀਬੀ ਕਰਮਜੀਤ ਕੌਰ ਰੰਧਾਵਾ ਪਤਨੀ ਸ: ਨਿਸ਼ਾਨ ਸਿੰਘ ਰੰਧਾਵਾ ਪਿੰਡ ਕਾਲੀਆਂ ਬਲਾਕ ਸੰਮਤੀ ਚੋਣ ਜਿੱਤਣ ਤੋਂ ਬਾਅਦ ਆਪਣੇ ਪਰਿਵਾਰ ਤੇ ਸਮਰਥਕਾਂ ਸਮੇਤ ਮਲਕਪੁਰ ਦੇ ਗੁਰੂ ਘਰ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੂੰ ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਸਰਵਣ ਸਿੰਘ ਮਲਕਪੁਰ ਵਾਲਿਆਂ ਨੇ ਆਸ਼ੀਰਵਾਦ ਦਿੰਦਿਆਂ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਮਲਕਪੁਰ ਦੇ ਸਰਪੰਚ ਮਨਜੀਤ ਸਿੰਘ ਬਾਜਵਾ ਨੇ ਪਿੰਡ ਦੇ ਵੋਟਰਾਂ ਦਾ ਬੀਬੀ ਰੰਧਾਵਾ ਤੇ ਮਨਦੀਪ ਸਿੰਘ ਗਿੱਲ ਨੂੰ ਭਾਰੀ ਬਹੁਮਤ ਜਿਤਾਉਣ 'ਤੇ ਧੰਨਵਾਦ ਕੀਤਾ | ਇਸ ਮੌਕੇ ਨੰਬਰਦਾਰ ਹਰਭਜਨ ਸਿੰਘ ਕਾਲੀਆਂ, ਨਿਸ਼ਾਨ ਸਿੰਘ ਮਲਕਪੁਰੀ, ਬਲਦੇਵ ਸਿੰਘ, ਬਲਵਿੰਦਰ ਸਿੰਘ ਭਿੱਟੇਵੱਡ, ਜਗਤਾਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਚੀਮਾ, ਗੋਪੀ ਚੀਮਾ, ਬੀਬੀ ਰਵਿੰਦਰ ਕੌਰ, ਬੀਬੀ ਪਰਮਜੀਤ ਕੌਰ ਜਰਮਨੀ, ਬਲਵਿੰਦਰ ਸਿੰਘ ਰੰਧਾਵਾ ਤੇ ਬੀਬੀ ਰਮਨਦੀਪ ਕੌਰ ਰੰਧਾਵਾ ਆਦਿ ਹਾਜ਼ਰ ਸਨ |