16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ 'ਚ ਐੱਸ.ਡੀ.ਐਮ. ਬਟਾਲਾ ਗੁਰਮੰਦਰ ਸਿੰਘ ਨੇ ਜੇਤੂ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ

Ad Position 21
No active advertisement
ਅਜੀਤ ਡੈਸਕ 20-12-2025
ਬਟਾਲਾ, 19 ਦਸੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਵਿਕਾਸ ਅਤੇ ਉਸਾਰੂ ਕੰਮਾਂ ਵਿਚ ਭਰੋਸਾ ਪ੍ਰਗਟਾਇਆ ਹੈ ਤੇ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ | ਅੱਜ ਉਨ੍ਹਾਂ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਜਿੱਥੇ ਐਸ.ਡੀ.ਐਮ. ਬਟਾਲਾ ਗੁਰਮੰਦਰ ਸਿੰਘ ਵਲੋਂ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ ਗਏ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਵੱਡੀ ਲੀਡ ਨਾਲ ਆਪ ਉਮੀਦਵਾਰਾਂ ਨੂੰ ਜਿਤਾਇਆ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ | ਇਕ ਸਵਾਲ ਦੇ ਜਵਾਬ ਵਿਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਗਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਹਿੱਤ 'ਚ ਲਏ ਗਏ ਫੈਸਲਿਆਂ 'ਤੇ ਵੋਟਰਾਂ ਨੇ ਮੋਹਰ ਲਗਾਈ ਹੈ ਤੇ ਰਵਾਇਤੀ ਪਾਰਟੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਵਿਕਾਸ ਤੇ ਉਸਾਰੂ ਰਾਜਨੀਤੀ ਦੇ ਮੁੱਦਈ ਹਨ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਵਿਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਵਿਸ਼ਵਾਸ ਪ੍ਰਗਟਾਇਆ ਹੈ ਤੇ ਪੰਚਾਇਤ ਸੰਮਤੀ ਬਟਾਲਾ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ | ਇਸ ਮੌਕੇ ਜਿਲ੍ਹਾ ਪ੍ਰੀਸ਼ਦ ਦੇ ਜੋਨ ਨੌਸ਼ਹਿਰਾ ਮੱਝਾ ਤੋਂ ਜੇਤੂ ਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਵਡਾਲਾ ਗ੍ਰੰਥੀਆਂ ਜ਼ੋਨ ਜੇਤੂ ਉਮੀਦਵਾਰ ਮਿੱਤਰਪਾਲ ਸਿੰਘ, ਜ਼ੋਨ ਮਲਕਪੁਰ ਤੋਂ ਕਰਮਜੀਤ ਕੌਰ, ਪੰਚਾਇਤ ਸੰਮਤੀ ਬਟਾਲਾ ਦੇ ਜ਼ੋਨ ਕਲੇਰ ਖੁਰਦ ਤੋਂ ਜੇਤੂ ਉਮੀਦਵਾਰ ਸ੍ਰੀਮਤੀ ਰੱਜੋ, ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਗੁਰਪ੍ਰੀਤ ਸਿੰਘ, ਜ਼ੋਨ ਤੱਤਲੇ ਤੋਂ ਮਨਜਿੰਦਰ ਸਿੰਘ, ਜ਼ੋਨ ਸੇਖਵਾਂ ਤੋਂ ਗੁਰਮੀਤ ਕੌਰ, ਜ਼ੋਨ ਠੀਕਰੀਵਾਲ ਤੋਂ ਹਰਜਿੰਦਰ ਸਿੰਘ, ਜ਼ੋਨ ਰਾਮਪੁਰ ਤੋਂ ਨਰਿੰਦਰ ਕੌਰ, ਜ਼ੋਨ ਡੱਲਾ ਤੋਂ ਜੋਧ ਸਿੰਘ, ਜ਼ੋਨ ਦੁਨੀਆਂ ਸੰਧੂ ਤੋਂ ਪਲਵਿੰਦਰ ਕੌਰ, ਜ਼ੋਨ ਵਡਾਲਾ ਗ੍ਰੰਥੀਆਂ ਤੋਂ ਮਨਵੀਰ ਕੌਰ, ਜ਼ੋਨ ਤਲਵੰਡੀ ਝੁੰਗਲਾਂ ਤੋਂ ਜਤਿੰਦਰਪਾਲ ਕੌਰ, ਜ਼ੋਨ ਮਸਾਣੀਆਂ ਤੋਂ ਕਰਨੈਲ ਸਿੰਘ ਅਤੇ ਜ਼ੋਨ ਕੰਡਿਆਲ ਤੋਂ ਜੇਤੂ ਉਮੀਦਵਾਰ ਜਤਿੰਦਰ ਸਿੰਘ ਤੋਂ ਇਲਾਵਾ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਆਪ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਸੁਪਰਡੈਂਟ ਸੁੰਦਰ ਸ਼ਰਮਾ, ਨਵਦੀਪ ਸਿੰਘ ਪਨੇਸਰ, ਪ੍ਰਧਾਨ ਵੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਪੰਚ ਸਰਪੰਚ ਤੇ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਰੰਗੜ ਨੰਗਲ ਤੋਂ ਕਾਂਗਰਸੀ ਉਮੀਦਵਾਰ ਮਲਕੀਤ ਸਿੰਘ 450 ਵੋਟਾਂ ਨਾਲ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਚੋਣ ਜਿੱਤਣ 'ਤੇ ਬੀਬੀ ਕਰਮਜੀਤ ਕੌਰ ਰੰਧਾਵਾ ਮਲਕਪੁਰ ਗੁਰੂ ਘਰ ਹੋਏ ਨਤਮਸਤਕ
Ad Position 24