ਅੱਚਲ ਸਾਹਿਬ, 19 ਦਸੰਬਰ (ਗੁਰਚਰਨ ਸਿੰਘ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਸੰਮਤੀ ਜ਼ੋਨ ਰੰਗੜ ਨੰਗਲ ਤੋਂ ਕਾਂਗਰਸੀ ਉਮੀਦਵਾਰ 465 ਵੋਟਾਂ ਦੀ ਲੀਡ ਨਾਲ ਜੇਤੂ ਰਹੇ | ਇਸ ਮੌਕੇ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਅਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ ਨਾਨਕ ਨੰਗਲ ਨੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ ਸਮੇਤ ਕਾਂਗਰਸੀ ਆਗੂਆਂ, ਵਰਕਰਾਂ, ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੇ ਨਾਲ ਚੱਟਾਨ ਵਾਂਗ ਖੜੇ ਹਾਂ ਤੇ ਹਮੇਸ਼ਾ ਨਾਲ ਖੜ੍ਹੇ ਰਹਾਂਗੇ | ਇਸ ਮੌਕੇ ਕਾਂਗਰਸੀ ਆਗੂਆਂ ਵਿਚ ਜਗਜੀਤ ਸਿੰਘ ਅੰਮੋਨੰਗਲ, ਬਚਿੱਤਰ ਸਿੰਘ ਜਾਲੀਆਂ, ਡਾ. ਹਰਤਾਜ ਸਿੰਘ ਸੁੱਖਾ ਚਿੜਾ, ਪ੍ਰਦੀਪ ਸਿੰਘ ਵੈਰੋਨੰਗਲ, ਸਾ. ਸਰਪੰਚ ਮੋਹਨ ਸਿੰਘ ਪੱਡਾ, ਗੁਰਵਿੰਦਰ ਸਿੰਘ ਜਾਹਦਪੁਰ, ਜੋਗਿੰਦਰ ਸਿੰਘ ਫ਼ੌਜੀ ਮੇਜਰ ਸਿੰਘ ਆਦਿ ਹਾਜ਼ਰ ਸਨ |