16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕਾਹਨੂੰਵਾਨ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ 'ਤੇ ਬਾਜਵਾ ਵਲੋਂ ਧੰਨਵਾਦ

Ad Position 21
No active advertisement
ਅਜੀਤ ਡੈਸਕ 20-12-2025
ਕਾਹਨੂੰਵਾਨ, 19 ਦਸੰਬਰ (ਜਸਪਾਲ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਹਨੂੰਵਾਨ ਬਲਾਕ ਦੀਆਂ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਬਲਵਿੰਦਰ ਸਿੰਘ ਭਿੰਦਾ ਨੈਨੋਕੋਟ ਅਤੇ ਸਾਥੀਆਂ ਨੇ ਮਿਲ ਕੇ ਧੰਨਵਾਦ ਕੀਤਾ | ਭਿੰਦਾ ਨੈਨੋਕੋਟ ਨੇ ਕਿਹਾ ਕਿ ਬਲਾਕ ਸੰਮਤੀ ਚੋਣਾਂ ਵਿਚ ਹੋਈ ਇਤਿਹਾਸਕ ਜਿੱਤ ਦਾ ਸਾਰਾ ਸਿਹਰਾ ਪ੍ਰਤਾਪ ਸਿੰਘ ਬਾਜਵਾ ਨੂੰ ਜਾਂਦਾ ਹੈ, ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਇਹ ਚੋਣਾਂ ਜਿੱਤੀਆਂ ਹਨ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਦੀਆਂ 15 ਸੀਟਾਂ ਵਿਚੋਂ 10 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 2 'ਚੋਂ 2 ਕਾਂਗਰਸ ਨੇ ਜਿੱਤੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵੀ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਪੰਜਾਬ ਬਣਨਗੇ | ਇਸ ਮੌਕੇ ਦਰਸ਼ਨ ਸਿੰਘ ਬੁੱਟਰ, ਰਾਜੂ ਮਾਲੀਆ, ਰਾਜੂ ਐੱਮ.ਸੀ. ਕਾਦੀਆਂ, ਮਲਕੀਤ ਸਿੰਘ ਬਿੱਲਾ ਸਰਪੰਚ ਨੈਨੇਕੋਟ, ਬਲਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸਤਿਨਾਮ ਸਿੰਘ ਨੈਨੇਕੋਟ, ਲਖਵਿੰਦਰਜੀਤ ਸਿੰਘ ਭੱਟੀਆਂ, ਡੈਨੀਅਲ ਕਲਿਆਨ ਨਵਾਣਾ ਤੇ ਹਰਭਜਨ ਸਿੰਘ ਲਾਧੂਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਸੁਖਦੇਵ ਸਿੰਘ ਦਕੋਹਾ ਨੇ ਬਲਾਕ ਸੰਮਤੀ ਜ਼ੋਨ ਦਕੋਹਾ ਦੇ ਸਮੁੱਚੇ ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਰੰਗੜ ਨੰਗਲ ਤੋਂ ਕਾਂਗਰਸੀ ਉਮੀਦਵਾਰ ਮਲਕੀਤ ਸਿੰਘ 450 ਵੋਟਾਂ ਨਾਲ ਜੇਤੂ
Ad Position 24