ਘੁਮਾਣ, 19 ਦਸੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜ਼ੋਨ 14 ਦਕੋਹਾ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਮਾਸਟਰ ਸੁਖਦੇਵ ਸਿੰਘ ਦਕੋਹਾ ਭਾਵੇਂ ਕੁਝ ਵੋਟਾਂ 'ਤੇ ਹਾਰ ਗਏ ਪਰ ਉਨ੍ਹਾਂ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਟਿਕਟ ਦੇ ਕੇ ਨਿਵਾਜਿਆ | ਉਨ੍ਹਾਂ ਕਿਹਾ ਕਿ ਪਿੰਡ ਦਕੋਹਾ, ਮੰਡ, ਚੀਮਾ ਕੱਲਾ ਅਤੇ ਮਲੋਵਾਲੀ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ, ਜਿਨਾਂ ਨੇ ਮੇਰੇ ਲਈ ਆਪਣਾ ਕੀਮਤੀ ਸਮਾਂ ਕੱਢ ਕੇ ਮੈਨੂੰ ਵੋਟਾਂ ਪਾਈਆਂ | ਉਨ੍ਹਾਂ ਕਿਹਾ ਕਿ ਜਿੱਤ ਹਾਰ ਜ਼ਿੰਦਗੀ ਦਾ ਇਕ ਹਿੱਸਾ ਹੈ ਪਰ ਜਿਹੜੇ ਵਰਕਰਾਂ ਨੇ ਦਿਨ-ਰਾਤ ਮਿਹਨਤ ਕੀਤੀ, ਉਨ੍ਹਾਂ ਦਾ ਸਦਾ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਇਸ ਚੋਣ ਮੈਦਾਨ ਵਿਚ ਸਮੁੱਚੀ ਪੰਚਾਇਤ ਦਕੋਹਾ, ਐੱਨ.ਆਰ.ਆਈ. ਕਲੱਬ ਦਕੋਹਾ, ਸੇਵਾ-ਮੁਕਤ ਅਧਿਆਪਕ ਤੇ ਸਾਬਕਾ ਫ਼ੌਜੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਹੋਰ ਵੀ ਲੋਕਾਂ ਨਾਲ ਨੇੜਤਾ ਕਰਾਂਗੇ ਅਤੇ ਦੁੱਖ-ਸੁੱਖ ਦੇ ਭਾਈਵਾਲ ਬਣਾਂਗੇ |