16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਧਾਇਕ ਕਿਸ਼ਨਕੋਟ ਦੇ ਭਰਾ ਅਮਰੀਕ ਸਿੰਘ ਗੋਲਡੀ ਬਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ

Ad Position 21
No active advertisement
ਅਜੀਤ ਡੈਸਕ 20-12-2025
ਘੁਮਾਣ, 19 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾ ਅਮਰੀਕ ਸਿੰਘ ਗੋਲਡੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜ਼ੋਨ ਚੀਮਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣ ਗਏ | ਬਿਨਾਂ ਮੁਕਾਬਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਏ.ਡੀ.ਸੀ. ਗੁਰਸਿਮਰਨ ਸਿੰਘ ਨੇ ਉਨ੍ਹਾਂ ਨੂੰ ਜੇਤੂ ਸਰਟੀਫਿਕੇਟ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਵੀ ਹਾਜ਼ਰ ਸਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਅਮਰੀਕ ਸਿੰਘ ਗੋਲਡੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਭਰਾ ਅਮਰੀਕ ਸਿੰਘ ਗੋਲਡੀ ਵਲੋਂ ਪਾਰਟੀ ਲਈ ਕਰੜੀ ਮਿਹਨਤ ਕੀਤੀ ਹੈ, ਜਿਸ ਦਾ ਨਤੀਜਾ ਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ 'ਚ ਮੁੜ ਤੋਂ ਵੱਡੇ ਬਹੁਮਤ ਨਾਲ ਸਰਕਾਰ ਬਣਾਵੇਗੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਅਮਰੀਕ ਸਿੰਘ ਗੋਲਡੀ ਨੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਦੇਵ ਸਿੰਘ ਰੋਮੀ ਪੀ.ਏ., ਸਰਪੰਚ ਤਜਿੰਦਰ ਸਿੰਘ ਸੰਧਵਾਂ, ਦਿਲਬਾਗ ਸਿੰਘ ਨੰਗਲ ਝੌਰ, ਸਰਪੰਚ ਨੂਰਪੁਰ ਕਵਲਜੀਤ ਸਿੰਘ, ਸਰਪੰਚ ਸੁਖਰਾਜ ਸਿੰਘ ਕਾਹਲੋਂ ਪੇਰੋਸ਼ਾਹ, ਨਰਿੰਦਰ ਸਿੰਘ ਮਿੱਠੂ ਭਰਥ, ਗੁਰਮੀਤ ਸਿੰਘ ਪੰਨੂ ਹਰਧਾਨ ਸਰਪੰਚ, ਡਾ. ਨਰਿੰਦਰ ਸਿੰਘ ਚੀਮਾ ਉਪ ਚੇਅਰਮੈਨ, ਸਰਪੰਚ ਮਨਜੀਤ ਸਿੰਘ ਵਾੜੇ, ਇਕਬਾਲ ਸਿੰਘ ਭੋਮਾ, ਮਾਸਟਰ ਹਰਜੀਤ ਸਿੰਘ ਬੋਲੇਵਾਲ, ਹਰਪ੍ਰੀਤ ਸਿੰਘ ਬੋਲੇਵਾਲ, ਮੁਖਤਾਰ ਸਿੰਘ ਬੋਹਜਾ, ਚੰਨਣ ਸਿੰਘ ਕੋਟਲਾ, ਦਲੇਰ ਸਿੰਘ ਬਾਜਵਾ, ਸਤਿੰਦਰ ਸਿੰਘ ਠੇਕੇਦਾਰ ਬਲਾਕ ਪ੍ਰਧਾਨ ਦਕੋਹਾ, ਸਰਪੰਚ ਨਿਰਵੈਰ ਸਿੰਘ ਦਕੋਹਾ, ਹਰਦੀਪ ਸਿੰਘ ਗੰਡੇਕੇ, ਨਰਿੰਦਰ ਸਿੰਘ ਨਿੰਦੀ ਸਾਬਕਾ ਸਰਪੰਚ ਘੁਮਾਣ, ਕੇਵਲ ਸਿੰਘ ਸਰਪੰਚ ਨੰਗਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਕ ਸੋਨੂੰ ਬਡਿਆਲ ਤੇ ਅਸ਼ੋਕ ਕੁਮਾਰ ਦੀ ਮਾਤਾ ਸੁਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਮਾਸਟਰ ਸੁਖਦੇਵ ਸਿੰਘ ਦਕੋਹਾ ਨੇ ਬਲਾਕ ਸੰਮਤੀ ਜ਼ੋਨ ਦਕੋਹਾ ਦੇ ਸਮੁੱਚੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24