ਗੁਰਦਾਸਪੁਰ, 19 ਦਸੰਬਰ (ਅਸ਼ੋਕ ਸ਼ਰਮਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿਚ ਲੋਕਾਂ ਦੇ ਇਕੱਠੇ ਹੋਣ 'ਤੇ 21 ਦਸੰਬਰ 2025 ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿਚ ਡਿਊਟੀ 'ਤੇ ਹੋਣਗੇ | ਹੁਕਮਾਂ ਵਿਚ ਕਿਹਾ ਹੈ ਕਿ ਦਫ਼ਤਰ ਜਿਲਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਵਲੋਂ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ Personal 1ssistant, Senior 1ssistant 3um 9nspector, 4istrict Treasurer, Senior 1ssistant, Naib Tehsildar and Treasurer Officer ਦੀ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 21 ਦਸੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ | ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ | ਇਸ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ | ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫ਼ਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਹੈ ਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜ਼ਰੂਰੀ ਹੈ |