ਦੀਨਾਨਗਰ, 19 ਦਸੰਬਰ (ਸੋਢੀ/ਸ਼ਰਮਾ)- ਬਲਾਕ ਸੰਮਤੀ ਚੋਣਾਂ ਦੌਰਾਨ ਦੀਨਾਨਗਰ ਦੇ ਰਾਊਵਾਲ ਜ਼ੋਨ ਨੰਬਰ 11 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਜਿੱਤ ਹਾਸਲ ਕਰਕੇ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਸੁਖਵਿੰਦਰ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਕੌਰ ਨੇ ਕਿਹਾ ਕਿ ਦੀਨਾਨਗਰ ਦੇ ਵਿਧਾਇਕਾ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਵਿਚ ਕਰਵਾਏ ਵਿਕਾਸ ਕਾਰਜਾਂ ਸਦਕਾ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿੱਤ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਉਨ੍ਹਾਂ ਨੇ ਕੁੱਲ 1386 ਵੋਟ ਹਾਸਲ ਕੀਤੇ ਤੇ ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਨੂੰ 819 ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਵਿਧਾਇਕਾ ਅਰੁਣਾ ਚੌਧਰੀ ਦੀ ਅਗਵਾਈ ਵਿਚ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਦੇ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਸ਼ਾਨਦਾਰ ਜਿੱਤ ਲਈ ਇਲਾਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਵਲੋਂ ਕੀਤੇ ਗਏ ਵਿਸ਼ਵਾਸ 'ਤੇ ਹਮੇਸ਼ਾ ਖਰੇ ਉੱਤਰਨਗੇ |