ਧਾਰੀਵਾਲ, 19 ਦਸੰਬਰ (ਜੇਮਸ ਨਾਹਰ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਕਿ੍ਸਮਸ ਨੂੰ ਸਮਰਪਿਤ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਅਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਡੀ.ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਸੰਦੀਪ ਗੋਇਲ ਨੂੰ ਉਨ੍ਹਾਂ ਦੇ ਦਫਤਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਿੱਥੇ ਕਿ੍ਸਮਸ ਦੀ ਵਧਾਈ ਦਿੱਤੀ ਗਈ ਉੱਥੇ ਹੀ ਡੀ.ਆਈ.ਜੀ. ਸੰਦੀਪ ਗੋਇਲ ਨੂੰ ਅਪੀਲ ਕੀਤੀ ਕਿ 24 ਤੇ 25 ਦਸੰਬਰ ਨੂੰ ਗਿਰਜਾ ਘਰਾਂ ਤੇ ਜਿੱਥੇ-ਜਿੱਥੇ ਵੀ ਪੰਜਾਬ ਭਰ ਵਿਚ ਕਿ੍ਸਮਸ ਦਿਵਸ ਮਨਾਇਆ ਜਾਵੇ ਉੱਥੇ ਹੀ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ | ਉਪਰੰਤ ਡੀ.ਆਈ.ਜੀ. ਬਾਰਡਰ ਰੇਂਜ ਦੇ ਸਕਿਉਰਟੀ ਇੰਚਾਰਜ ਜਸਪਾਲ ਸਿੰਘ ਅਤੇ ਬਲਜੀਤ ਸਿੰਘ ਇੰਚਾਰਜ ਪੀਸੀ ਬ੍ਰਾਂਚ ਵਲੋਂ ਮੌਕੇ 'ਤੇ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ, ਐੱਸ.ਐੱਸ.ਪੀ. ਬਟਾਲਾ, ਐੱਸ.ਐੱਸ.ਪੀ. ਗੁਰਦਾਸਪੁਰ ਤੇ ਐੱਸ.ਐੱਸ.ਪੀ. ਪਠਾਨਕੋਟ ਨੂੰ ਕਿ੍ਸਮਸ ਦੇ ਦਿਨਾਂ ਦੌਰਾਨ ਸੁਰੱਖਿਆ ਪ੍ਰਬੰਧ ਬਣਾਏ ਰੱਖਣ ਲਈ ਡਾਇਰੀ ਨੰਬਰ ਲਗਾ ਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ |