16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਚੇਅਰਮੈਨ ਜੋਬਨ ਰੰਧਾਵਾ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

Ad Position 21
No active advertisement
ਅਜੀਤ ਡੈਸਕ 20-12-2025
ਗੁਰਦਾਸਪੁਰ, 19 ਦਸੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੋਬਨ ਰੰਧਾਵਾ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹਿਲੀ ਸਮੀਖਿਆ ਮੀਟਿੰਗ ਕੀਤੀ ਗਈ | ਉਨ੍ਹਾਂ ਮੀਟਿੰਗ ਦੌਰਾਨ ਹਰ ਵਿਭਾਗ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ-ਹਿਤ ਸਕੀਮਾਂ ਬਾਰੇ ਜਾਣਕਾਰੀ ਲਈ | ਮੀਟਿੰਗ ਦੌਰਾਨ ਚੇਅਰਮੈਨ ਜੋਬਨ ਰੰਧਾਵਾ ਨੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦੇ ਹੋਏ ਅਧਿਕਾਰੀਆਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਮੋਢੇ ਨਾਲ ਮੋਢਾ ਲਗਾ ਕੇ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਲੋਕ ਹਿਤ ਲਈ ਵੱਡੇ ਫੈਸਲੇ ਲਏ ਗਏ ਹਨ ਤੇ ਹਰੇਕ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਚਹੰੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਲੋਕਾਂ ਤੱਕ ਪਹੁੰਚ ਕਰਕੇ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ | ਚੇਅਰਮੈਨ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿਚ ਢਿੱਲ ਨਾ ਵਰਤੀ ਜਾਵੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹਨ ਤੇ ਗੁਰਦਾਸਪੁਰ ਦੀ ਸਮੁੱਚੀ ਤਰੱਕੀ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ | ਇਸ ਮੌਕੇ ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਜਯੋਤਸਨਾ ਸਿੰਘ ਐੱਸ.ਡੀ.ਐਮ. ਕਲਾਨੌਰ ਅਤੇ ਦੀਨਾਨਗਰ, ਆਰ.ਟੀ.ਓ. ਮੈਡਮ ਨਵਜੋਤ ਸ਼ਰਮਾ, ਐੱਸ.ਈ. ਬਲਦੇਵ ਸਿੰਘ ਬਾਜਵਾ, ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਕੱਢੀ ਜਾ ਰਹੀ ਕਿ੍ਸਮਸ ਸ਼ੋਭਾ ਯਾਤਰਾ 'ਚ ਵੱਡੇ ਕਾਫ਼ਲੇ ਨਾਲ ਪਹੁੰਚਾਂਗੇ : ਸੰਨੀ ਬੱਬਰੀ <br/> ਅਗਲੀ ਖ਼ਬਰ ਨਿਰਵੈਰ ਖ਼ਾਲਸਾ ਜਥੇਬੰਦੀ ਇੰਟਰਨੈਸ਼ਨਲ ਵਲੋਂ ਭੁਪਿੰਦਰ ਸਿੰਘ ਯੂ.ਕੇ. ਵਾਲਿਆਂ ਦਾ ਵਿਸ਼ੇਸ਼ ਸਨਮਾਨ
Ad Position 24