ਧਾਰੀਵਾਲ, 19 ਦਸੰਬਰ (ਜੇਮਸ ਨਹਰ)-ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਨੂੰ ਸਮਰਪਿਤ ਧਾਰੀਵਾਲ ਵਿਚ ਅੱਜ ਕੈਥੋਲਿਕ ਚਰਚ ਦੀ ਅਗਵਾਈ ਹੇਠ ਸਾਰੀਆਂ ਮਿਸ਼ਨਾਂ ਵਲੋਂ ਸਾਂਝੇ ਤੌਰ 'ਤੇ ਕੱਢੀ ਜਾ ਰਹੀ ਕਿ੍ਸਮਸ ਸ਼ੋਭਾ ਯਾਤਰਾ ਵਿਚ ਵੱਡੇ ਕਾਫ਼ਲੇ ਨਾਲ ਪਹੁੰਚਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਨੀ ਬੱਬਰੀ ਨੇ ਕਿਹਾ ਕਿ ਇਸ ਕਿ੍ਸਮਸ ਸ਼ੋਭਾ ਯਾਤਰਾ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚਣਗੀਆਂ | ਉਨ੍ਹਾਂ ਕਿਹਾ ਕਿ ਇਸ ਸ਼ੋਭਾ ਯਾਤਰਾ ਦੀ ਸ਼ਾਨ ਨੂੰ ਵਧਾਉਣ ਲਈ ਸੰਤਨੀ ਤਰੇਜਾ ਕੈਥੋਲਿਕ ਚਰਚ ਧਾਰੀਵਾਲ ਸੋਹਲ ਦੇ ਪੈਰਿਸ ਪ੍ਰੀਸਟ ਤੇ ਡੀਨ ਰੈਵ: ਫਾਦਰ ਜੋਸ ਪਡਿਆਟੀ ਤੇ ਇਸ ਸ਼ੋਭਾ ਯਾਤਰਾ ਦੇ ਕੋਆਰਡੀਨੇਟਰ ਰਕੇਸ਼ ਵਿਲੀਅਮ ਦੁਆਰਾ ਜੋ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਵੇਗੀ, ਉਸ ਨੂੰ ਬਾਖੂਬੀ ਨਿਭਾਉਣਗੇ |