11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

'ਆਪ' ਦੀਆਂ ਨੀਤੀਆਂ ਤੋਂ ਖੁਸ਼ ਆਵਾਮ ਨੇ ਪਾਰਟੀ ਦੇ ਹੱਕ 'ਚ ਫਤਵਾ ਦਿੱਤਾ : ਵਿਧਾਇਕ ਅਮਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 21-12-2025
ਅੱਚਲ ਸਾਹਿਬ, 20 ਦਸੰਬਰ (ਗੁਰਚਰਨ ਸਿੰਘ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਨੀਤੀਆਂ ਤੋਂ ਖੁਸ਼ ਹੋ ਕੇ ਸੂਬੇ ਦੀ ਆਵਾਮ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਦੇ ਹੱਕ 'ਚ ਫਤਵਾ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਬਲਾਕ ਸੰਮਤੀ ਜ਼ੋਨ ਜੈਤੋਸਰਜਾ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਉਮੀਦਵਾਰ ਬੀਬੀ ਚਰਨਜੀਤ ਕੌਰ ਪਤਨੀ ਡਾ. ਹੀਰਾ ਸਿੰਘ ਜੈਤੋਸਰਜਾ ਦੇ ਸਮਰਥਕਾਂ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਬਲਰਾਜ ਸਿੰਘ ਜੈਤੋਸਰਜਾ ਨੂੰ ਵਧਾਈ ਦੇਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਮੈਂ ਹਲਕਾ ਵਾਸੀਆਂ ਦਾ ਧੰਨਵਾਦ ਕਰਦਾ ਹਾਂ ਕਿ ਜਿਨਾਂ ਨੇ ਬੜੇ ਸੰਜਮ ਤੇ ਏਕਤਾ ਦਾ ਸਬੂਤ ਦਿੰਦੇ ਹੋਏ ਆਪਣੇ ਵੋਟ ਦਾ ਇਸਤੇਮਾਲ ਕੀਤਾ | ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ 'ਆਪ' ਆਗੂਆਂ, ਵਰਕਰਾਂ, ਵੋਟਰਾਂ ਤੇ ਸਪੋਰਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਡਾ. ਹੀਰਾ ਸਿੰਘ ਅੱਤਰੀ ਤੇ ਸਾਬਕਾ ਸਰਪੰਚ ਬਲਰਾਜ ਸਿੰਘ ਨੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰ ਕੇ ਬਣਾਏ ਨਸ਼ਾ ਤਸਕਰ ਦੇ ਮਕਾਨ ਨੰੂ ਢਾਹਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਹੀਦੀ ਸਾਕੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਸ਼ੁਰੂ <br/>
Ad Position 24