ਘੁਮਾਣ, 20 ਦਸੰਬਰ (ਬੰਮਰਾਹ)- ਐਲੀਮੈਂਟਰੀ ਟੀਚਰ ਯੂਨੀਅਨ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਮੂਹ ਅਧਿਆਪਕਾਂ ਨੇ ਸਰਕਾਰ ਵਲੋਂ ਬੀ.ਐੱਲ.ਓ. ਦੀਆਂ ਚੋਣ ਡਿਊਟੀਆਂ ਤੇ ਅਧਿਆਪਕਾਂ ਦੀਆਂ ਲਗਾਈਆਂ ਦੂਰ-ਦੁਰਾਡੇ ਡਿਊਟੀਆਂ ਦੀ ਸਖ਼ਤ ਨਿੰਦਾ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਜਗਤਾਰ ਸਿੰਘ ਬੇਦੀ ਤੇ ਜਨਰਲ ਸਕੱਤਰ ਜਗਦੇਵ ਸਿੰਘ ਬੱਲ ਨੇ ਕਿਹਾ ਕਿ ਸਰਕਾਰ ਵਲੋਂ ਅਧਿਆਪਕਾਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾ ਰਿਹਾ ਹੈ | ਸਮੂਹ ਅਧਿਆਪਕਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਬੀ.ਐਲ.ਓ. ਨੂੰ ਆਏ ਨੋਟਿਸ ਤੁਰੰਤ ਵਾਪਸ ਲਏ ਜਾਣ | ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਐਲੀਮੈਂਟਰੀ ਟੀਚਰ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਬੀ.ਐਲ.ਓ. ਮਿਹਰਬਾਨ ਸਿੰਘ, ਸਤਨਾਮ ਸਿੰਘ, ਜਸਬੀਰ ਕੌਰ, ਰਣਜੋਧ ਸਿੰਘ, ਭੁਪਿਦਰਜੀਤ ਕੌਰ, ਨਰਿੰਦਰ ਕੌਰ, ਮਲਕੀਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਕੰਵਲਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |