ਗੁਰਦਾਸਪੁਰ, 20 ਦਸੰਬਰ (ਚੱਕਰਾਜਾ)- ਐਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਹੀਰਾ ਮਨੀ ਅਗਰਵਾਲ ਸ਼ਾਮਿਲ ਹੋਏ | ਇਸ ਮੌਕੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਡਾ: ਪਰਾਚੀ ਅਗਰਵਾਲ, ਮੈਡਮ ਨੀਲੋਫ਼ਰ, ਮੈਡਮ ਸਵੀਨ ਪੁਰੀ, ਮੈਡਮ ਨਵਦੀਪ ਕੌਰ ਤੇ ਅਸ਼ੋਕ ਵੀ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਮੁੱਖ ਮਹਿਮਾਨਾਂ ਨੇ ਜੋਤੀ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਇਸ ਤੋਂ ਬਾਅਦ ਪੜ੍ਹਾਈ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ ਜੀ ਕਲਾਸਾਂ ਦੇ ਕਰੀਬ 58 ਬੱਚਿਆਂ ਨੰੂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹੀਰਾ ਮਨੀ ਅਗਰਵਾਲ ਤੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਨੇ ਜੇਤੂ ਬੱਚਿਆਂ ਨੰੂ ਵਧਾਈ ਦਿੱਤੀ | ਇਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਇੰਚਾਰਜ ਮੋਨੀਆ ਨੇ ਵੀ ਜੇਤੂ ਬੱਚਿਆਂ ਨੰੂ ਵਧਾਈ ਦਿੱਤੀ | ਮੰਚ ਸੰਚਾਲਨ ਅਨੁਰਾਧਾ ਅੱਤਰੀ ਤੇ ਸੁਜਾਤਾ ਮੈਡਮ ਨੇ ਨਿਭਾਇਆ |