10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 21-12-2025
ਫਤਹਿਗੜ੍ਹ ਚੂੜੀਆਂ, 20 ਦਸੰਬਰ (ਐਮ.ਐਸ. ਫੁੱਲ)- ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ਼ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਦੀ ਰਹਿਨੁਮਾਈ ਹੇਠ ਐੱਨ.ਐੱਸ.ਐੱਸ. ਵਿੰਗ ਤੇ ਹਿਸਟਰੀ ਵਿਭਾਗ ਵਲੋਂ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਦਿਨ ਵਿਦਿਆਰਥਣਾਂ ਨੇ ਯਿਸੂ ਮਸੀਹ ਦੇ ਜੀਵਨ ਨਾਲ ਸੰਬੰਧਤ ਗੀਤ ਤੇ ਭਾਸ਼ਣ ਆਦਿ ਪੇਸ਼ ਕੀਤੇ | ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਸਮੂਹ ਸਟਾਫ ਤੇ ਵਿਦਿਆਰਥਣਾਂ ਨਾਲ ਮਿਲ ਕੇ ਪ੍ਰਭੂ ਯਿਸ਼ੂ ਮਸੀਹ ਦੇ ਜਨਮ ਦੀ ਖੁਸ਼ੀ 'ਚ ਕੇਕ ਕੱਟਿਆ ਤੇ ਸਭ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ | ਵਿਦਿਆਰਥਣਾਂ ਦੇ ਮਨੋਰੰਜਨ ਲਈ ਖੇਡਾਂ ਤੇ ਡਾਂਸ ਵੀ ਕਰਵਾਇਆ ਗਿਆ | ਇਸ ਮੌਕੇ ਸੈਂਟਾ ਕਲੋਜ ਨੇ ਬੱਚਿਆਂ ਨੂੰ ਟਾਫੀਆਂ, ਚਾਕਲੇਟਾਂ ਆਦਿ ਵੰਡੀਆਂ | ਪਿ੍ੰਸੀਪਲ ਡਾ. ਗੁਪਤਾ ਨੇ ਕਾਲਜ ਦੇ ਸਹਾਇਕ ਸਟਾਫ ਨੂੰ ਤੇਹਫੇ ਭੇਟ ਕਰ ਕੇ ਕ੍ਰਿਸਮਸ ਦੀ ਵਧਾਈ ਦਿੱਤੀ | ਉਨ੍ਹਾਂ ਨੇ ਇਸ ਤਿਉਹਾਰ ਮਨਾਉਣ ਲਈ ਡਾ. ਸਤਿੰਦਰ ਕੌਰ, ਪ੍ਰੋ. ਪਰਮਿੰਦਰ ਕੌਰ ਤੇ ਪ੍ਰੋ. ਕਰਮਜੀਤ ਕੌਰ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ 'ਚ 7 ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਤੀਸਰਾ ਗਿਆਨ ਚੇਤਨਾ ਸਤਿਸੰਗ ਸਮਾਗਮ ਅੱਜ
Ad Position 24