ਹਰਚੋਵਾਲ, 20 ਦਸੰਬਰ (ਢਿੱਲੋਂ, ਭਾਮ)- ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 7 ਰੋਜ਼ਾ ਗੁਰਮਤਿ ਸਮਾਗਮ 21 ਤੋਂ ਲੈ ਕੇ 28 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਬਾਬਾ ਦਲਬੀਰ ਸਿੰਘ ਨੇ ਦੱਸਿਆ ਇਸ ਸਮਾਗਮ ਵਿਚ ਭਾਈ ਹਰਜਿੰਦਰ ਸਿੰਘ ਰਜਾਦਾ ਕਥਾਵਾਚਕ, ਬਾਬਾ ਰੂੜ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਪਰਮਾਰ ਕੀਰਤਨ ਜਥਾ, ਭਾਈ ਸਤਿੰਦਰ ਸਿੰਘ ਆਲਮ ਕੀਰਤਨ ਜਥਾ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਕੀਰਤਨ ਜਥਾ ਬਟਾਲੇ ਵਾਲੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ |