10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ 'ਆਪ' ਦੀ ਜਿੱਤ ਨਾਲ ਵਰਕਰਾਂ 'ਚ ਨਵਾਂ ਜੋਸ਼ ਜਾਗਿਆ : ਸਰਪੰਚ ਨਿਸ਼ਾਨ ਸਿੰਘ ਮੱਲ੍ਹੀ

Ad Position 21
No active advertisement
ਅਜੀਤ ਡੈਸਕ 21-12-2025
ਸ੍ਰੀ ਹਰਿਗੋਬਿੰਦਪੁਰ, 20 ਦਸੰਬਰ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਸਾਥੀ ਸਰਪੰਚ ਨਿਸ਼ਾਨ ਸਿੰਘ ਮੱਲ੍ਹੀ ਪਿੰਡ ਮਾੜੀ ਬੁੱਚਿਆਂ ਨੇ ਕਿਹਾ ਕਿ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਬੀ.ਡੀ.ਪੀ.ਓ. ਬਲਾਕ ਦਫ਼ਤਰ ਅਧੀਨ ਆਉਂਦੇ ਬਲਾਕ ਸੰਮਤੀ ਦੀ ਕੁੱਲ 19 ਜ਼ੋਨ ਵਿਚੋਂ ਆਮ ਆਦਮੀ ਪਾਰਟੀ ਦੇ
ਉਮੀਦਵਾਰਾਂ ਨੇ 12 ਜ਼ੋਨਾਂ 'ਚ ਜਿੱਤਾਂ ਪ੍ਰਾਪਤ ਕੀਤੀਆਂ ਹਨ | ਇਸ ਤੋਂ ਇਲਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨ ਚੀਮਾ, ਘੁਮਾਣ, ਹਰਚੋਵਾਲ ਤੇ ਪੰਜਗਰਾਈਆਂ ਜ਼ੋਨਾਂ 'ਚੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਚੋਣਾਂ ਜਿੱਤ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਹਨ | ਸਰਪੰਚ ਨਿਸ਼ਾਨ ਸਿੰਘ ਮੱਲ੍ਹੀ ਨੇ ਕਿਹਾ ਕਿ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ ਵਿਚ ਜੋ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ, ਉਸ ਨਾਲ ਵਰਕਰਾਂ ਵਿਚ ਨਵਾਂ ਜੋਸ਼ ਜਾਗਿਆ ਹੈ | ਇਸ ਦਾ ਸਿਹਰਾ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਤੇ ਹਲਕੇ ਦੇ ਸਮੁੱਚੇ ਪਾਰਟੀ ਵਲੰਟੀਅਰਾਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰਾਂ ਨੇ 'ਆਪ' ਸਰਕਾਰ ਵਲੋਂ ਦਿੱਤੀਆਂ ਗਈਆਂ ਸੂਹਲਤਾਂ ਤੇ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਰੱਖ ਕੇ ਆਪਣੀ ਇਕ-ਇਕ ਕੀਮਤੀ ਵੋਟ ਆਮ ਆਦਮੀ ਨੂੰ ਪਾਈ ਹੈ | ਸਰਪੰਚ ਨਿਸ਼ਾਨ ਸਿੰਘ ਮੱਲ੍ਹੀ ਨੇ ਹਲਕੇ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਹਲਕੇ 'ਚ 'ਆਪ' ਨੂੰ ਵੱਡੀਆਂ ਜਿੱਤਾਂ ਮਿਲੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ 'ਚ ਇੰਟਰਐਕਟਿਵ ਫਲੈਟ ਪੈਨਲ ਦੇ ਨਾਲ ਸਮਾਰਟ ਕਲਾਸ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ
Ad Position 24