ਕਾਦੀਆਂ, 20 ਦਸੰਬਰ (ਕੁਲਵਿੰਦਰ ਸਿੰਘ)- ਪਿਛਲੇ ਦਿਨੀਂ ਆਰ.ਆਰ. ਬਾਵਾ ਡੀ.ਏ.ਵੀ. ਗਰਲਜ਼ ਕਾਲਜ ਬਟਾਲਾ ਵਿਖੇ ਕਰਵਾਏ ਗਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲਿਆਂ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮ ਹਾਸਿਲ ਕਰ ਕੇ ਮੱਲ੍ਹਾਂ ਮਾਰੀਆਂ ਗਈਆਂ ਹਨ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਸਕੂਲ ਅਧਿਆਪਕ ਲੈਕਚਰਾਰ ਰਮਨਜੀਤ ਕੌਰ, ਅਨਾਮਿਕਾ ਅਤੇ ਜਸਕਿਰਨ ਕੌਰ ਦੀ ਅਗਵਾਈ ਹੇਠ ਬਾਰ੍ਹਵੀਂ ਤੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਸੀ | ਵਿਦਿਆਰਥਣ ਲਵਪ੍ਰੀਤ ਕੌਰ ਨੇ ਫ਼ੋਟੋਗ੍ਰਾਫ਼ੀ ਮੁਕਾਬਲੇ ਵਿਚ ਦੂਸਰਾ, ਮਾਡਲ ਬਣਾਉਣ ਵਿਚ ਕਰਿਮਤਾ ਟਾਕ, ਏਕਤਾ ਜੀਤ ਕੌਰ, ਹਰਲੀਨ ਕੌਰ, ਸਹਿਜ, ਅਕਸ਼ਰਾ ਦੀ ਟੀਮ ਨੇ ਤੀਸਰਾ, ਪ੍ਰੋਜੈਕਟ ਬਣਾਉਣ ਵਿਚ ਪੂਰਬੀ, ਦੀਪਸ਼ਿਖਾ, ਕਨਿਕਾ ਦੀ ਟੀਮ ਨੇ ਹੌਸਲਾ ਅਫ਼ਜ਼ਾਈ ਵਜੋਂ ਵਿਸ਼ੇਸ਼ ਇਨਾਮ, ਕਵਿਤਾ ਉਚਾਰਨ ਮੁਕਾਬਲੇ ਵਿਚ ਏਕਨੂਰ ਕੌਰ ਨੇ ਵਿਸ਼ੇਸ਼ ਇਨਾਮ ਹਾਸਿਲ ਕੀਤਾ | ਸਕੂਲ ਦੀ ਸਮੁੱਚੀ ਟੀਮ ਦੀ ਅਗਵਾਈ ਲਈ ਇੰਚਾਰਜ ਅਧਿਆਪਕਾਂ ਨੂੰ ਵੀ ਵਿਸ਼ੇਸ਼ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਕੈਂਪਸ ਅੰਦਰ ਇੰਚਾਰਜ ਅਧਿਆਪਕਾਂ ਤੇ ਸਮੂਹ ਵਿਦਿਆਰਥੀਆਂ ਦਾ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਬਾਕੀ ਸਟਾਫ਼ ਮੈਂਬਰਾਂ ਵਲੋਂ ਨਿੱਘਾ ਸਵਾਗਤ ਕਰਦਿਆਂ ਮੁਬਾਰਕਬਾਦ ਭੇਟ ਕੀਤੀ ਗਈ | ਸਕੂਲ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਕਸ਼ਮੀਰ ਸਿੰਘ ਬੋਪਾਰਾਏ ਅਤੇ ਮੈਂਬਰਾਂ ਵਲੋਂ ਬੱਚਿਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਲੈਕਚਰਾਰ ਦਲਜੀਤ ਕੌਰ, ਅਮਨਪ੍ਰੀਤ ਕੌਰ, ਨਵਤੇਸ਼ਪਾਲ ਸਿੰਘ, ਕੁਲਦੀਪ ਕੌਰ, ਬਲਬੀਰ ਕੌਰ, ਮਿਤਾਲੀ, ਅਮਤੁਲ ਮਤੀਨ, ਸਨਾਵਰ ਮੁਨੀਰ ਆਦਿ ਹਾਜ਼ਰ ਸਨ |