10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪਿੰਡ ਪੱਖੋਚੱਕ ਦੀ ਪੰਚਾਇਤ ਨੇ ਗੰਦੇ ਪਾਣੀ ਦੇ ਛੱਪੜ ਦੀ ਕਰਵਾਈ ਸਫਾਈ- ਸਰਪੰਚ ਨਰੇਸ਼ ਕੁਮਾਰ

Ad Position 21
No active advertisement
ਅਜੀਤ ਡੈਸਕ 21-12-2025
ਤਾਰਾਗੜ੍ਹ, 20 ਦਸੰਬਰ (ਸੋਹਨ ਲਾਲ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਪੱਖੋਚੱਕ ਵਿਖੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਨਰੇਸ਼ ਕੁਮਾਰ ਨਿੱਕਾ ਨੇ ਕਿਹਾ ਕਿ ਇਸ ਛੱਪੜ ਦੀ ਸਫ਼ਾਈ ਲਗਪਗ 20 ਸਾਲ ਪਹਿਲਾਂ ਕੀਤੀ ਗਈ ਸੀ ਜਿਸ ਨਾਲ ਪਿੰਡ ਦੀ ਸਫ਼ਾਈ ਵਿਚ ਕਾਫ਼ੀ ਅਸਰ ਪੈ ਰਿਹਾ ਸੀ ਪਰ ਹੁਣ ਇਸ ਛੱਪੜ ਦੇ ਸਾਫ਼ ਹੋਣ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਹੁਣ ਕੋਈ ਕਸਰ ਨਹੀਂ ਛੱਡੀ ਜਾਵੇਗੀ | ਪਿੰਡ ਦੇ ਸਰਪੰਚ ਨਰੇਸ਼ ਸੈਣੀ ਤੇ ਪਿੰਡ ਦੀ ਪੰਚਾਇਤ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਨਰੇਸ਼ ਕੁਮਾਰ ਨਿੱਕਾ, ਵਿਸਾਖੀ ਰਾਮ, ਬਿਆਸ ਦੇਵ, ਤਿ੍ਪਤਾ ਰਾਣੀ, ਰਮਨ ਕੁਮਾਰ, ਡਾ: ਅਸ਼ਵਨੀ ਕੁਮਾਰ, ਕੇਵਲ ਕੁਮਾਰ, ਫ਼ੌਜੀ ਰਸ਼ਪਾਲ ਸਿੰਘ, ਨੀਤੂ ਸੈਣੀ, ਪ੍ਰਵੇਸ਼ ਕੁਮਾਰੀ, ਰਾਮ ਮੂਰਤੀ, ਅੰਜੂ ਬਾਲਾ ਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਮੇਲਾ ਸ਼ੁਰੂ
Ad Position 24