10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

Ad Position 21
No active advertisement
ਅਜੀਤ ਡੈਸਕ 21-12-2025
ਤਾਰਾਗੜ੍ਹ, 20 ਦਸੰਬਰ (ਸੋਹਨ ਲਾਲ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫਟੂ) ਦੀ ਸੂਬਾ ਕਮੇਟੀ ਦੇ ਸੱਦੇ 'ਤੇ ਉਸਾਰੀ ਵਰਕਰਾਂ ਵਲੋਂ ਬੱਸ ਸਟੈਂਡ ਨਰੋਟ ਜੈਮਲ ਸਿੰਘ ਸਾਹਮਣੇ ਜੈ ਦੁਰਗਾ ਪੈਲੇਸ ਜ਼ਿਲ੍ਹਾ ਪਠਾਨਕੋਟ ਵਿਖੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਗਟ ਕੀਤਾ ਗਿਆ | ਇਫਟੂ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਜਗਤਪੁਰ, ਕਾਮਰੇਡ ਮੁਖ਼ਤਿਆਰ ਸਿੰਘ ਮਾਨਸਿੰਘਪੁਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕਮਲ ਕਿਸ਼ੋਰ ਗੁਰਦਾਸਪੁਰ ਭਾਈਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ 'ਤੇ ਬਹੁਤ ਹੀ ਮਾਰੂ ਹਮਲਾ ਹੈ | ਇਹ ਮਜ਼ਦੂਰ ਜਮਾਤ ਕੋਲੋਂ ਉਸ ਦੇ ਬੁਨਿਆਦੀ ਅਧਿਕਾਰ ਖੋਹ ਲੈਂਦੇ ਹਨ | ਇਹ ਅਧਿਕਾਰ ਮਜ਼ਦੂਰਾਂ ਨੇ ਅਣਗਿਣਤ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ | ਨਵੇਂ ਕਿਰਤ ਕਾਨੂੰਨ ਮਜ਼ਦੂਰ ਜਮਾਤ ਕੋਲੋਂ ਉਨ੍ਹਾਂ ਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਾਰਨ ਦਾ ਅਧਿਕਾਰ ਖੋਂਹਦੇ ਹਨ, ਰੁਜ਼ਗਾਰ ਸੁਰੱਖਿਆ ਨੂੰ ਖ਼ਤਮ ਕਰਦੇ ਹਨ, ਪੱਕੀਆਂ ਨੌਕਰੀਆਂ ਨੂੰ ਖ਼ਤਮ ਕਰਦੇ ਹਨ, ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰ ਇਹ ਕੂੜ ਪ੍ਰਚਾਰ ਕਰ ਰਹੀ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਪੱਖੀ ਹਨ | ਆਗੂਆਂ ਨੇ ਮਜ਼ਦੂਰ ਜਮਾਤ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਰੇ ਪੰਜਾਬ 'ਚ ਹਰ 'ਸਨਿਚਰਵਾਰ ਕਿਰਤ ਕੋਡਾਂ ਦੀਆਂ ਕਾਪੀਆਂ ਸਾੜਨ ਦਾ ਅੰਦੋਲਨ' ਸ਼ੁਰੂ ਕਰਨ | ਇਸ ਮੌਕੇ ਤਰਸੇਮ ਲਾਲ, ਬਿੱਟੂ, ਗੁਰਮੀਤ ਸਿੰਘ, ਗੁਰਬਚਨ ਸਿੰਘ, ਉੱਤਮ ਸਿੰਘ, ਸੋਮ ਰਾਜ, ਰਾਮ ਲਾਲ, ਰਾਜ ਕੁਮਾਰ, ਬਲੀ ਰਾਮ, ਕਾਲਾ ਤੇ ਨਿਰੰਜਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਨਕਲਾਬੀ ਨਾਅਰਿਆਂ ਦੀ ਗੂੰਜ 'ਚ ਕਾਮਰੇਡ ਹਰਬੰਸ ਲਾਲ ਨੂੰ ਅੰਤਿਮ ਵਿਦਾਇਗੀ ਅਗਲੀ ਖ਼ਬਰ ਪਿੰਡ ਪੱਖੋਚੱਕ ਦੀ ਪੰਚਾਇਤ ਨੇ ਗੰਦੇ ਪਾਣੀ ਦੇ ਛੱਪੜ ਦੀ ਕਰਵਾਈ ਸਫਾਈ- ਸਰਪੰਚ ਨਰੇਸ਼ ਕੁਮਾਰ
Ad Position 24