10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੀ.ਸੀ. ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ ਨੇ ਤਾਰਾਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਲੋਕਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 21-12-2025
ਤਾਰਾਗੜ੍ਹ, 20 ਦਸੰਬਰ (ਸੋਹਨ ਲਾਲ)- ਤਾਰਾਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵਿਚ ਗੁਰਪ੍ਰੀਤ ਕੌਰ ਨੇ 1725 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ | ਆਮ ਆਦਮੀ ਪਾਰਟੀ ਦੇ ਬੀ.ਸੀ. ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ ਨੇ ਇਸ ਜਿੱਤ ਨੂੰ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਜਿੱਤ ਦੱਸਿਆ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਭਾਰੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਆਮ ਆਦਮੀ ਪਾਰਟੀ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਤੇ ਫਿਰ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਤਾਰਾਗੜ੍ਹ ਦੀ ਸਰਪੰਚ ਰੋਜ਼ੀ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਕੌਰ, ਸਮਾਜ ਸੇਵੀ ਰਾਜੇਸ਼ ਕੁਮਾਰ ਕੁੱਦਾ ਤੇ ਜ਼ਿਲ੍ਹਾ ਬੀ.ਸੀ. ਪ੍ਰਧਾਨ ਨਰੇਸ਼ ਸੈਣੀ ਨੇ ਤਾਰਾਗੜ੍ਹ ਜ਼ੋਨ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਦਿਨ-ਰਾਤ ਮਿਹਨਤ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਮੈਗਾ ਪੀ.ਟੀ.ਐਮ. ਕਰਵਾਈ
Ad Position 24