ਘੁਮਾਣ, 21 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਮੰਡਿਆਲਾ ਤੋਂ ਬਲਜੀਤ ਕੌਰ ਪਤਨੀ ਜੰਗ ਬਹਾਦਰ ਸਿੰਘ ਵਲੋਂ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਗਈ | ਇਸ ਜਿੱਤ 'ਤੇ ਉਨ੍ਹਾਂ ਨੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਤੇ ਨਾਲ ਹੀ ਉਨ੍ਹਾਂ ਨੇ ਜ਼ੋਨ ਮੰਡਿਆਲਾ ਆਧੀਨ ਆਉਂਦੇ ਪਿੰਡ ਬਰਿਆਰ, ਨੰਗਲ, ਪੰਡੋਰੀ, ਚਾਚੋਕੇ ਤੇ ਮਡਿਆਲਾ ਦੇ ਸਮੁੱਚੇ ਕਾਂਗਰਸੀ ਵੋਟਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨਾਂ ਨੇ ਆਪਣਾ ਇਕ-ਇਕ ਕੀਮਤੀ ਵੋਟ ਪਾ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਇਆ | ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੇ 'ਤੇ ਵਿਸ਼ਵਾਸ ਕਰ ਕੇ ਸਾਨੂੰ ਵੱਡਾ ਮਾਣ ਬਖਸ਼ਿਆ ਹੈ | ਇਸ ਮਾਣ-ਸਤਿਕਾਰ ਨੂੰ ਸਦਾ ਕਾਇਮ ਰੱਖਣ ਲਈ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਬਣਾਂਗੇ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਾਂਗੇ |