25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 22-12-2025
ਫਤਿਹਗੜ੍ਹ ਚੂੜੀਆਂ­, 21 ਦਸੰਬਰ (ਐਮ.ਐਸ. ਫੁੱਲ)- ਫਤਿਹਗੜ੍ਹ ਚੂੜੀਆਂ 'ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਇਕ ਪ੍ਰਾਈਵੇਟ ਕੰਪਨੀ ਦੇ ਡੀਲਰ ਹੈਪੀ ਜੋਨ ਹੰਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਇਸ ਸੰਬੰਧੀ ਮਿ੍ਤਕ ਦੇ ਪਿਤਾ ਡਾ. ਯੂਸਫ ਹੰਸ ਤੇ ਮੌਕੇ 'ਤੇ ਮੌਜੂਦ ਮੁਲਾਜ਼ਮ ਹੈਰੀ ਮਸੀਹ ਨੇ ਦੱਸਿਆ ਕਿ ਅਜਨਾਲਾ ਰੋਡ ਫਤਿਹਗੜ੍ਹ ਚੂੜੀਆਂ ਵਿਖੇ ਵਾਈਫਾਈ ਦੀ ਸ਼ਿਕਾਇਤ ਠੀਕ ਕਰਨ ਗਿਆ ਸੀ ਤੇ ਇਸ ਦੌਰਾਨ ਲੋਹੇ ਦੀ ਪੌੜੀ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਈ ਜਿਸ ਨਾਲ ਉਹ ਹੇਠਾਂ ਡਿਗ ਪਿਆ ਤੇ ਉਸ ਨੂੰ ਨਜ਼ਦੀਕ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਜੋਨ ਹੰਸ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੇਟਾ­, 2 ਬੇਟੀਆਂ ਤੇ ਪਿਤਾ ਛੱਡ ਗਿਆ ਹੈ | ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ | ਗੌਰਤਲਬ ਹੈ ਕਿ ਮਿ੍ਤਕ ਜੌਨ ਹੈਪੀ ਹੰਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਉਨ੍ਹਾਂ ਦੇ ਸਕੇ-ਸੰਬੰਧੀ ਪ੍ਰੇਮ ਮਸੀਹ ਡੀ.ਜੇ. ਵਾਲਾ ਤੇ ਉਸ ਦਾ ਬੇਟਾ ਸੋਨੂੰ ਮਸੀਹ ਵਾਸੀ ਫਤਿਹਗੜ੍ਹ ਚੂੜੀਆਂ ਅਜਨਾਲਾ ਰੋਡ ਹਸਪਤਾਲ ਜਾ ਰਹੇ ਸੀ ਤਾਂ ਅਚਾਨਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਪ੍ਰੇਮ ਮਸੀਹ ਜ਼ਖਮੀ ਹੋ ਗਿਆ ਜਿਸ ਨੂੰ ਵੀ ਉਸ ਹੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 2027 'ਚ ਅਕਾਲੀ ਦਲ ਦੀ ਸਰਕਾਰ ਬਣੇਗੀ : ਨਰੇਸ਼ ਮਹਾਜਨ ਅਗਲੀ ਖ਼ਬਰ ਪੁਰਾਣਾ ਸ਼ਾਲਾ ਵਿਖੇ ਸੁਨਿਆਰੇ ਦੀ ਦੁਕਾਨ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਚੋਰ ਫ਼ਰਾਰ
Ad Position 24