ਬਟਾਲਾ, 21 ਦਸੰਬਰ (ਹਰਦੇਵ ਸਿੰਘ ਸੰਧੂ)- ਪਹਿਲੀ ਵਾਰ ਹੋਇਆ ਹੈ ਕਿ ਸੱਤਾਧਾਰੀ ਪਾਰਟੀ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਡੇਢ ਸਾਲ ਪਹਿਲਾਂ ਹੀ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਕਮਰਕੱਸੇ ਕਰੀ ਬੈਠੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਹਲਕਾ ਬਟਾਲਾ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਨਰੇਸ਼ ਮਹਾਜਨ ਨੇ ਕਿਹਾ ਕਿ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹਲਕਾ ਬਟਾਲਾ ਦੇ ਵੱਖ-ਵੱਖ ਜ਼ੋਨਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਤੇ ਆਗੂਆਂ ਦੇ ਹੌਂਸਲੇ ਪੂਰੀ ਤਰਾਂ ਬੁਲੰਦ ਹਨ ਕਿਉਂਕਿ ਇਹ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਅੱਤ ਨੀਵੇਂ ਦਰਜੇ ਦੇ ਹੱਥ ਕੰਡੇ ਅਪਣਾਉਂਦਿਆਂ ਧੱਕੇਸ਼ਾਹੀਆਂ ਨਾਲ ਜਿੱਤੀਆਂ ਗਈਆਂ ਸਨ ਪਰ ਜਿੰਨਾ ਪਿਆਰ ਤੇ ਸਾਥ ਪਿੰਡਾਂ ਦੇ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਜਾ ਰਿਹਾ ਹੈ, ਉਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ 2027 'ਚ ਸਰਕਾਰ ਅਕਾਲੀ ਦਲ ਦੀ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੀ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਜਸਵੰਤ ਸਿੰਘ ਸਾਬਕਾ ਸਰਪੰਚ, ਰੁਪਿੰਦਰ ਸਿੰਘ ਜੇ.ਈ., ਜਗਜੀਤ ਸਿੰਘ ਕਾਹਲੋਂ, ਅਜੀਤ ਸਿੰਘ, ਬਿਕਰਮਜੀਤ ਸਿੰਘ ਸਾਬਕਾ ਸਰਪੰਚ, ਸਰਵਣ ਸਿੰਘ, ਸੁਖਰਾਜ ਸਿੰਘ, ਬਲਕਾਰ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਗੁਰਿੰਦਰ ਸਿੰਘ, ਕਰਨੈਲ ਸਿੰਘ, ਅਜੀਤ ਸਿੰਘ, ਪੂਰਨ ਸਿੰਘ, ਤਰਸੇਮ ਮਸੀਹ, ਨਜੀਰ ਮਸੀਹ, ਰੂਫ਼ਾ ਮਸੀਹ, ਜੋਗਿੰਦਰ ਗਿੱਲ ਆਦਿ ਹਾਜ਼ਰ ਸਨ |
ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 2027 'ਚ ਅਕਾਲੀ ਦਲ ਦੀ ਸਰਕਾਰ ਬਣੇਗੀ : ਨਰੇਸ਼ ਮਹਾਜਨ
ਅਜੀਤ ਡੈਸਕ
22-12-2025