ਕਾਦੀਆਂ, 21 ਦਸੰਬਰ (ਕੁਲਵਿੰਦਰ ਸਿੰਘ)- ਕਾਦੀਆਂ ਪੁਲਿਸ ਵਲੋਂ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਬਰਾਮਦ ਕੀਤੀ ਗਈ ਚਾਈਨਾ ਡੋਰ ਲੋਕਾਂ ਦੀ ਜਾਨ ਲਈ ਖ਼ਤਰਾ ਬਣੀ ਹੋਈ ਸੀ, ਜਿਸ ਕਾਰਨ ਪੁਲਿਸ ਵਲੋਂ ਇਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਸੋਹਣ ਸਿੰਘ ਉਰਫ਼ ਸੋਨੂੰ ਪੁੱਤਰ ਸੇਵਾ ਸਿੰਘ ਵਾਸੀ ਹਿੰਦੂ ਮੁਹੱਲਾ ਕਾਦੀਆਂ ਵਜੋਂ ਹੋਈ ਹੈ | ਪੁਲਿਸ ਵਲੋਂ ਦੋਸ਼ੀ ਖਿਲਾਫ਼ ਮੁਕੱਦਮਾ ਕਰ ਲਿਆ ਗਿਆ ਹੈ | ਇਸ ਮੌਕੇ ਐਸ.ਐਚ.ਓ. ਕਾਦੀਆਂ ਗੁਰਮੀਤ ਸਿੰਘ ਨੇ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸੇ ਵਿਅਕਤੀ ਕੋਲੋਂ ਚਾਈਨਾ ਡੋਰ ਫੜੀ ਗਈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪੁਲਿਸ ਵਲੋਂ ਚਾਈਨਾ ਡੋਰ ਦੇ 90 ਗੱਟੂ ਬਰਾਮਦ, ਦੋਸ਼ੀ ਕਾਬ
ਅਜੀਤ ਡੈਸਕ
22-12-2025