25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜੇਤੂ ਕਾਂਗਰਸੀ ਉਮੀਦਵਾਰ ਮਨਜਿੰਦਰ ਸਿੰਘ ਦਾ ਹਲਕਾ ਇੰਚਾਰਜ ਮਨਦੀਪ ਸਿੰਘ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 22-12-2025
ਅੱਚਲ ਸਾਹਿਬ, 21 ਦਸੰਬਰ (ਗੁਰਚਰਨ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਸੰਮਤੀ ਜ਼ੋਨ ਚਾਹਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਮਨਜਿੰਦਰ ਸਿੰਘ ਮਿਸ਼ਰਪੁਰ, ਜੋ ਕਿ 65 ਵੋਟਾਂ ਨਾਲ ਜੇਤੂ ਰਹੇ ਸਨ, ਨੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ ਸਮੇਤ ਜ਼ੋਨ ਅਧੀਨ ਆਉਂਦੇ ਪਿੰਡ ਚਾਹਲ ਕਲਾਂ, ਮਿਸ਼ਰਪੁਰ, ਛੋਟਾ ਮਿਸ਼ਰਪੁਰ, ਚੂਹੇਵਾਲ, ਛਾਪਿਆਂਵਾਲ ਦੇ ਸਮੂਹ ਵੋਟਰਾਂ-ਸਪੋਟਰਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਆਗੂਆਂ ਤੇ ਵਰਕਰਾਂ ਦੀ ਜਿੱਤ ਹੈ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰ ਕੇ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਮਨਜੀਤ ਸਿੰਘ ਚੀਮਾ ਤੇ ਕਾਂਗਰਸੀ ਵਰਕਰਾਂ ਵਲੋਂ ਬਲਾਕ ਸੰਮਤੀ ਮੈਂਬਰ ਮਨਜਿੰਦਰ ਸਿੰਘ ਮਿਸ਼ਰਪੁਰ ਨੂੰ ਮੁਬਾਰਕਬਾਦ ਦਿੱਤੀ ਗਈ | ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੰਦੇ ਹੋਏ ਵਰਕਰਾਂ ਨੇ ਜਿੱਤ ਪ੍ਰਾਪਤ ਕਰਦੇ ਹੋਏ ਹਲਕੇ 'ਚ ਕਾਂਗਰਸ ਨੂੰ ਮਜ਼ਬੂਤ ਕੀਤਾ ਹੈ | ਇਸ ਮੌਕੇ ਹਰਸਿਮਰਨ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਚੂਹੇਵਾਲ, ਕਵਲਜੀਤ ਸਿੰਘ ਛਾਪਿਆਂਵਾਲੀ, ਰਮਿੰਦਰ ਸਿੰਘ ਸੰਧੂ, ਮਨਜੀਤ ਸਿੰਘ, ਪ੍ਰੀਤਮ ਸਿੰਘ, ਜਸਵੰਤ ਸਿੰਘ, ਰਵਿੰਦਰ ਸਿੰਘ ਰਵੀ, ਮਿਸ਼ਰਪੁਰ, ਨਵਜੋਤ ਸਿੰਘ ਬਾਜਵਾ, ਮਲਕੀਤ ਸਿੰਘ ਚਾਹਲ, ਸੁਖਵਿੰਦਰ ਸਿੰਘ ਸੋਨੂੰ, ਇਸਤਰੀ ਵਿੰਗ ਆਗੂ ਬੀਬੀ ਕਮਲਪ੍ਰੀਤ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਸੀਮਾ ਦੇਵੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਬਲਾਕ ਸ੍ਰੀ ਹਰਿਗੋਬਿੰਦਪੁਰ ਤੇ ਕਾਦੀਆਂ ਦੀਆਂ 11 ਸੀਟਾਂ ਜਿੱਤੀਆਂ : ਮੰਡ ਅਗਲੀ ਖ਼ਬਰ ਪੁਲਿਸ ਵਲੋਂ ਚਾਈਨਾ ਡੋਰ ਦੇ 90 ਗੱਟੂ ਬਰਾਮਦ, ਦੋਸ਼ੀ ਕਾਬ
Ad Position 24