ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ
ਅਜੀਤ ਡੈਸਕ
22-12-2025
ਧਾਰੀਵਾਲ, 21 ਦਸੰਬਰ (ਸਵਰਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਵਿਖੇ 22 ਦਸੰਬਰ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਇਹ ਅੰਮਿ੍ਤ ਸੰਚਾਰ ਸਮਾਗਮ ਸਵੇਰੇ 10:30 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਪੰਜ ਪਿਆਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰ ਕੇ ਅੰਮਿ੍ਤ ਅਭਿਲਾਖੀਆਂ ਨੂੰ ਛਕਾਉਣਗੇ, ਜਿਸ ਵਿਚ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ |