25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਭਾਸ਼ਣ ਮੁਕਾਬਲੇ 'ਚ ਆਰ.ਡੀ. ਖੋਸਲਾ ਸਕੂਲ ਪਹਿਲਾ ਸਥਾਨ 'ਤੇ ਰਿਹਾ

Ad Position 21
No active advertisement
ਅਜੀਤ ਡੈਸਕ 22-12-2025
ਬਟਾਲਾ, 21 ਦਸੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਪੰਜਾਬੀ ਤੇ ਹਿੰਦੀ ਭਾਸ਼ਣ ਮੁਕਾਬਲਿਆਂ ਵਿਚ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ | 7ਵੀਂ ਜਮਾਤ ਦੀ ਵਿਦਿਆਰਥਣ ਮਾਧਵੀ ਸਾਨਨ ਨੇ ਹਿੰਦੀ ਭਾਸ਼ਣ ਸ਼੍ਰੇਣੀ ਵਿਚ ਪਹਿਲਾ, ਜਦੋਂ ਕਿ 12ਵੀਂ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਨੇ ਪੰਜਾਬੀ ਭਾਸ਼ਣ ਸ਼੍ਰੇਣੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਅਤੇ ਪਿ੍ੰਸੀਪਲ, ਡਾ. ਬਿੰਦੂ ਭੱਲਾ ਨੇ ਦੋਵਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਉਨ੍ਹਾਂ ਦੇ ਮਾਰਗ ਦਰਸ਼ਕ ਅਧਿਆਪਕਾਂ ਸ਼੍ਰੀਮਤੀ ਅਨੀਤਾ ਸ਼ਰਮਾ ਤੇ ਸੀਮਾ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ 'ਤੇ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ 'ਚ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਅੱਜ
Ad Position 24