25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ- ਰੰਧਾਵਾ/ਵਿਰਦੀ

Ad Position 21
No active advertisement
ਅਜੀਤ ਡੈਸਕ 22-12-2025
ਗੁਰਦਾਸਪੁਰ, 21 ਦਸੰਬਰ (ਅਸ਼ੋਕ ਸ਼ਰਮਾ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਪੰਜਾਬ ਦੇ ਆਡੀਟਰ ਜੋਗਿੰਦਰ ਸਿੰਘ ਰੰਧਾਵਾ ਤੇ ਸਰਕਲ ਗੁਰਦਾਸਪੁਰ ਦੇ ਸਰਪ੍ਰਸਤ ਇੰਜੀ: ਤੀਰਥ ਸਿੰਘ ਵਿਰਦੀ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਤਿੰਨ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਪਾਵਰਕਾਮ ਦੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਹੀਂ ਕਰ ਰਹੀ ਜਿਸ ਕਾਰਨ ਉਨ੍ਹਾਂ ਅੰਦਰ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ 16 ਦਸੰਬਰ ਨੰੂ ਪੂਰੇ ਪੰਜਾਬ ਅੰਦਰ ਪੰਜਾਬ ਸਰਕਾਰ ਦੀਆਂ ਮੰਡਲਾਂ ਅੱਗੇ ਅਰਥੀਆਂ ਸਾੜ ਕੇ ਸਰਕਾਰ ਨੰੂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਕੁੰਭਕਰਨੀ ਨੀਂਦ ਸੁੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅੱਜ ਥਰਮਲ ਪਲਾਂਟ ਬਠਿੰਡਾ ਤੇ ਪਾਵਰਕਾਮ ਦੀਆਂ ਹੋਰ ਮਹਿੰਗੀਆਂ ਜ਼ਮੀਨਾਂ ਆਪਣੇ ਚਹੇਤਿਆਂ ਨੰੂ ਵੇਚਣ ਜਾ ਰਹੀ ਹੈ ਜੋ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਖ਼ਿਲਾਫ਼ ਨਵੇਂ ਸਾਲ ਦੀ ਆਮਦ 'ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਬਲਵੰਤ ਸਿੰਘ, ਨੱਥਾ ਸਿੰਘ, ਨਰਿੰਦਰ ਸਿੰਘ ਤੁੰਗ, ਰਮੇਸ਼ ਚੰਦਰ ਮਹਾਜਨ, ਨਰਿੰਦਰ ਸਿੰਘ ਰੰਧਾਵਾ, ਬਲਵੰਤ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ, ਜੀ.ਐਸ ਬਾਜਵਾ, ਧਰਮ ਸਿੰਘ, ਹਰਜੀਤ ਸਿੰਘ, ਸਵਿੰਦਰ ਸਿੰਘ, ਅਵਤਾਰ ਸਿੰਘ ਤੇ ਜਸਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਟੋਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ 'ਚ ਖੇਡ ਸਮਾਗਮ ਕਰਵਾਇਆ
Ad Position 24