25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਭਟੋਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 22-12-2025
ਦੀਨਾਨਗਰ, 21 ਦਸੰਬਰ (ਸੋਢੀ/ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਪਿੰਡ ਭਟੋਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਦਲਬੀਰ ਸਿੰਘ ਬਿੱਲਾ ਦੇ ਨਿਵਾਸ ਸਥਾਨ 'ਤੇ ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਹਲਕੇ ਦੇ ਇੰਚਾਰਜ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਦੀਨਾਨਗਰ ਹਲਕਾ ਅਕਾਲੀ ਭਾਜਪਾ ਗੱਠਜੋੜ ਦੇ ਸਮੇਂ ਹਮੇਸ਼ਾ ਭਾਜਪਾ ਕੋਲ ਰਿਹਾ ਹੈ ਤੇ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹੀ ਖੜੇ ਹੋਇਆ ਕਰਦੇ ਸਨ | ਸ਼੍ਰੋਮਣੀ ਅਕਾਲੀ ਦਲ ਨੇ ਕਾਫੀ ਸਮੇਂ ਬਾਅਦ ਆਪਣੇ ਚੋਣ ਨਿਸ਼ਾਨ 'ਤੇ ਚੋਣਾਂ ਲੜੀਆਂ ਹਨ ਤੇ ਹਲਕੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੋਣਾਂ ਦੌਰਾਨ ਬਹੁਤ ਸਤਿਕਾਰ ਦਿੱਤਾ ਹੈ ਜਿਸ ਲਈ ਉਹ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਰਪੰਚ ਦਲਬੀਰ ਸਿੰਘ ਬਿੱਲਾ ਨੇ ਸੰਬੋਧਨ ਵਿਚ ਕਿਹਾ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੇ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਤੇ ਵਿਧਾਨ ਸਭਾ ਚੋਣਾਂ ਵਿਚ ਹੋਰ ਵਧੇਰੇ ਮਿਹਨਤ ਕਰਕੇ ਅਸੀਂ ਦੀਨਾਨਗਰ ਦੀ ਸੀਟ ਨੂੰ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨੇ ਹਨ | ਹਲਕਾ ਇੰਚਾਰਜ ਕਮਲਜੀਤ ਚਾਵਲਾ ਤੇ ਹੋਰ ਸੀਨੀਅਰ ਆਗੂਆਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਉਮੀਦਵਾਰਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਸਰਦੂਲ ਪਾਲ, ਦਿਵਾਕਰ ਸਿੰਘ, ਤਿ੍ਪਤਾ ਦੇਵੀ, ਪੁਸ਼ਪਾ ਦੇਵੀ, ਅਜੈਬ ਸਿੰਘ, ਸੂਬਾ ਸਿੰਘ, ਰਜਵਿੰਦਰ ਕੌਰ, ਸਰਵੇਸ਼ ਕੁਮਾਰੀ, ਗਗਨ ਘੁੱਲਾ, ਬੀਬੀ ਸੁਨੇਹਾ, ਲਾਡੀ ਹਕੀਮ ਪੁਰ, ਕਰਨੈਲ ਸਿੰਘ, ਲਵਪ੍ਰੀਤ ਸਿੰਘ, ਅਰਜੁਨ ਸਿੰਘ, ਸੁਭਾਸ਼ ਚੰਦਰ, ਭੁਪਿੰਦਰ ਸਿੰਘ ਜਕੜੀਆ, ਲੱਕੀ ਮਕੌੜਾ, ਬੀਰਾ ਬਾਂਠਾਵਾਲਾ, ਸਤਨਾਮ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਕੌਰ, ਬਲਦੇਵ ਸਿੰਘ ਤਾਜਪੁਰ, ਬਲਦੇਵ ਸਿੰਘ ਜੀਵਨਚੱਕ, ਜਸਵਿੰਦਰ ਸਿੰਘ ਬਹਿਰਾਮਪੁਰ, ਮਨਜੀਤ ਕੌਰ, ਦਲਬੀਰ ਸਿੰਘ, ਦੀਦਾਰ ਸਿੰਘ, ਸਰਬਜੀਤ ਸਿੰਘ ਲਾਲੀਆ, ਮਲਕੀਤ ਸਿੰਘ, ਮਲਕੀਤ ਚੰਦ, ਬਲਵਿੰਦਰ ਸਿੰਘ, ਅਮਰੀਕ ਸਿੰਘ, ਜਸਬੀਰ ਸਿੰਘ, ਕਿਰਪਾਲ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਪੀ ਸਕੂਲ, ਸੇਂਟ ਮੇਰੀਜ ਤੇ ਰੌਕਫੋਰਡ ਲਿਟਲ ਸਟਾਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ- ਰੰਧਾਵਾ/ਵਿਰਦੀ
Ad Position 24