ਗੁਰਦਾਸਪੁਰ, 21 ਦਸੰਬਰ (ਗੁਰਪ੍ਰਤਾਪ ਸਿੰਘ)-ਇਫਟੂ ਆਗੂਆਂ ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ, ਗੁਰਮੀਤ ਰਾਜ ਪਾਹੜਾ, ਜੋਤੀ ਲਾਲ ਅਤੇ ਜੋਗਿੰਦਰ ਪਾਲ ਘੁਰਾਲਾ ਦੀ ਅਗਵਾਈ ਹੇਠ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਹੰਗਾਮੀ ਮੀਟਿੰਗ ਹੋਈ | ਆਗੂਆਂ ਨੇ ਦੱਸਿਆ ਕਿ ਅਧਿਆਪਕ ਜਥੇਬੰਦੀਆਂ ਵਲੋਂ ਪਿਛਲੇ ਲਗਪਗ ਤਿੰਨ ਮਹੀਨਿਆਂ ਤੋਂ ਬੀ.ਪੀ.ਈ.ਓ ਬਲਾਕ ਕਾਦੀਆਂ-2 ਬਾਰੇ ਵਾਰ-ਵਾਰ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਹੈ ਪਰ ਇਸ ਦੇ ਬਾਵਜੂਦ ਲੋੜੀਂਦੀ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪੁਲਿਸ ਪ੍ਰਸ਼ਾਸਨ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਦੇ ਵਿਰੋਧ ਤੇ ਪੀੜਤ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ 22 ਦਸੰਬਰ ਨੂੰ ਡੀ.ਸੀ. ਦਫ਼ਤਰ ਗੁਰਦਾਸਪੁਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੇ ਧਰਨੇ 'ਚ ਇਫਟੂ ਵਲੋਂ ਭਰਵੇਂ ਯੋਗਦਾਨ ਦੀ ਹਮਾਇਤ ਕੀਤੀ ਜਾਵੇਗੀ | ਇਸ ਮੌਕੇ ਸੰਦੀਪ ਕੁਮਾਰ, ਵਿਜੇ ਕੁਮਾਰ, ਕਮਲ ਕਿਸ਼ੋਰ, ਬਲਦੇਵ ਰਾਜ, ਮਹਿੰਦਰ ਸਿੰਘ ਰੋਬਰਟ ਮਸੀਹ ਆਦਿ ਹਾਜ਼ਰ ਸਨ |