ਗੁਰਦਾਸਪੁਰ, 21 ਦਸੰਬਰ (ਪੰਕਜ ਸ਼ਰਮਾ)- ਸਾਹਿਤ ਸਭਾ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਜੇ.ਪੀ. ਸਿੰਘ ਖਰਲਾਂਵਾਲਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ | ਮੀਟਿੰਗ ਵਿਚ ਗੁਰਮੀਤ ਸਿੰਘ ਬਾਜਵਾ, ਗੁਰਸ਼ਰਨ ਸਿੰਘ ਖੋਜੇਪੁਰ, ਬੂਟਾ ਰਾਮ ਆਜ਼ਾਦ, ਵਿਜੇ ਤਾਲਿਬ, ਹੀਰਾ ਸਿੰਘ ਸੈਨਪੁਰ ਤੇ ਯੁੱਧਵੀਰ ਸਿੰਘ ਆਦਿ ਸ਼ਾਮਲ ਹੋਏ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਜੀ.ਐਸ. ਪਾਹੜਾ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਕਿ ਹਰ ਸਾਲ ਦੀ ਤਰ੍ਹਾਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਕਵੀ ਸਮਾਗਮ 23 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਸਾਹਿਬਜ਼ਾਦਾ ਪਾਰਕ ਮਹਾਰਾਜਾ ਰਣਜੀਤ ਸਿੰਘ ਨਗਰ ਲਿੰਕ ਰੋਡ ਮਾਨ ਕੌਰ ਸਿੰਘ ਨੇੜੇ ਵਾਈਟ ਰੀਜ਼ੋਰਟ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ |