ਘੁਮਾਣ, 21 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਬੱਬੂ ਤੇ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਸੋਹੀ ਦੀ ਅਗਵਾਈ 'ਚ ਘੁਮਾਣ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਦੂਸਰੇ ਗੇੜ ਨੂੰ ਸ਼ੁਰੂ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਡੱਲਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਬਲਾਕ ਪ੍ਰਧਾਨਾਂ ਨਾਲ ਦੂਸਰੇ ਗੇੜ ਸੰਬੰਧੀ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਈਆਂ ਗਈਆਂ ਕਮੇਟੀਆਂ ਨਾਲ ਤਾਲਮੇਲ ਬਣਾਉਣ, ਨਸ਼ਾ ਮੁਕਤੀ ਸੋਸ਼ਲ ਮੀਡੀਆ ਐਪ ਨੂੰ ਪਿੰਡ ਪੱਧਰ 'ਤੇ ਜੋੜਨ ਅਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਿੰਡ-ਪਿੰਡ ਵਿਚ ਨਸ਼ਾ ਮੁਕਤੀ ਯਾਤਰਾ ਕੱਢਣ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਬਲਾਕ ਪ੍ਰਧਾਨਾਂ ਤੋਂ ਮਸ਼ਵਰੇ ਮੰਗੇ | ਇਸ ਮੌਕੇ ਰਾਜਵਿੰਦਰ ਬੱਬੂ, ਡਾ. ਹਰਜਿੰਦਰ ਸਿੰਘ ਜੱਜ, ਪ੍ਰਧਾਨ ਨਸ਼ਾ ਮੁਕਤੀ ਮੋਰਚਾ ਸ਼੍ਰੀ ਹਰਗੋਬਿੰਦਪੁਰ ਉਪ ਪ੍ਰਧਾਨ ਅੰਮਿ੍ਤਪਾਲ ਸਿੰਘ ਸੋਹੀ, ਬਲਾਕ ਪ੍ਰਧਾਨ ਪਰਲੋਕ ਸਿੰਘ, ਦਇਆ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਲਵਜੋਤ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ |