ਪਠਾਨਕੋਟ, 21 ਦਸੰਬਰ (ਸੰਧੂ)- ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਭੜੋਲੀ ਕਲਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ | ਪ੍ਰਭਾਤ ਫੇਰੀ ਗੁਰਦੁਆਰੇ ਦੇ ਸਾਬਕਾ ਮੁਖੀ ਸਤਨਾਮ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ | ਇਸ ਮੌਕੇ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 28 ਦਸੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਸਮਾਗਮ ਦੀ ਸਮਾਪਤੀ ਦੁਪਹਿਰ 1 ਵਜੇ ਹੋਵੇਗੀ | ਇਸ ਮੌਕੇ ਸੁਰਜੀਤ ਸਿੰਘ, ਦਿਆਲ ਸਿੰਘ, ਬਲਵਿੰਦਰ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਹਰਦਿਆਲ ਸਿੰਘ, ਛਤਰਪਾਲ ਸਿੰਘ ਤੇ ਹੋਰ ਸ਼ਰਧਾਲੂ ਮੌਜੂਦ ਸਨ |