ਪਠਾਨਕੋਟ, 21 ਦਸੰਬਰ (ਸੰਧੂ)- ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਪ੍ਰਚਾਰਕ ਭਾਈ ਗੁਰਨਾਮ ਸਿੰਘ ਗਾਹਲੜੀ ਵਾਲਿਆਂ ਨੇ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਹਰਦੀਪ ਸਿੰਘ ਕਲੇਰ, ਜਥੇਦਾਰ ਕੁਲਵੰਤ ਸਿੰਘ ਸੰਧੂ, ਜਥੇਦਾਰ ਗੁਰਜੀਤ ਸਿੰਘ, ਹਰਸਿਮਰਨਜੀਤ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਕਲੇਰ, ਗੁਰਮੀਤ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਬੀਰ ਸਿੰਘ, ਬਲਜੀਤ ਸਿੰਘ ਖ਼ਾਲਸਾ, ਗਿਆਨ ਸਿੰਘ, ਰਘੁਵੀਰ ਸਿੰਘ, ਸੁਖਬੀਰ ਸਿੰਘ, ਗੁਰਦੇਵ ਸਿੰਘ, ਪਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਹਰਨਾਮ ਸਿੰਘ, ਡਾ: ਰਣਜੀਤ ਸਿੰਘ, ਦਵਿੰਦਰ ਸਿੰਘ ਬਾਬਾ, ਜੁਝਾਰ ਸਿੰਘ, ਮੁਖ਼ਤਿਆਰ ਸਿੰਘ, ਭੁਪਿੰਦਰ ਸਿੰਘ, ਨਰੇਂਦਰ ਸਿੰਘ, ਪਰਮਜੀਤ ਸਿੰਘ, ਬਲਜੀਤ ਸਿੰਘ ਖ਼ਾਲਸਾ, ਅਮਰਜੀਤ ਸਿੰਘ, ਜਗਜੀਤ ਸਿੰਘ, ਸੁਖਜਿੰਦਰ ਸਿੰਘ ਕੇਸਰ, ਗੁਰਬਚਨ ਸਿੰਘ, ਸੁੱਖਾ ਸਿੰਘ, ਮਹਿੰਦਰ ਪਾਲ, ਜਗਜੀਤ ਸਿੰਘ ਬਮਰਾਹ, ਗੁਰਮੀਤ ਸਿੰਘ, ਦਲਜੀਤ ਸਿੰਘ, ਸੁਰਿੰਦਰ ਸਿੰਘ ਮਠਾਰੂ, ਤਿ੍ਲੋਚਨ ਸਿੰਘ, ਜਸਵੰਤ ਸਿੰਘ, ਤਿ੍ਲੋਕ ਸਿੰਘ, ਇਕਬਾਲ ਸਿੰਘ, ਜੀਤਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਰੀਤੂ ਕੌਰ ਸੇਠੀ, ਜਸਵਿੰਦਰ ਕੌਰ, ਪਰਮਜੀਤ ਕੌਰ, ਨਿਰਮਲਜੀਤ ਕੌਰ, ਪ੍ਰਭਦੀਪ ਕੌਰ ਆਦਿ ਹਾਜ਼ਰ ਸਨ |