ਸ਼ਾਹਪੁਰ ਕੰਢੀ, 21 ਦਸੰਬਰ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਮੰਗਾਂ ਨੰੂ ਲੈ ਕੇ ਪ੍ਰਧਾਨ ਜਸਵੰਤ ਸਿੰਘ ਸੰਧੂ ਤੇ ਰੌਸ਼ਨ ਲਾਲ ਭਗਤ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਭੁੱਖ ਹੜਤਾਲ 271ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਅੱਜ ਭੁੱਖ ਹੜਤਾਲ 'ਤੇ ਰਜਤ ਬਨੋਤਰਾ ਪੁੱਤਰ ਮਹਿੰਦਰ ਸਿੰਘ, ਯੁਵਰਾਜ ਸਿੰਘ ਪੁੱਤਰ ਬਲਬੀਰ ਸਿੰਘ, ਜਸਵਿੰਦਰ ਸਿੰਘ ਪੁੱਤਰ ਤੇਜ ਸਿੰਘ, ਰੋਹਿਤ ਕੁਮਾਰ ਪੁੱਤਰ ਰਮੇਸ਼ ਕੁਮਾਰ ਤੇ ਰਵਿੰਦਰ ਕੁਮਾਰ ਪੁੱਤਰ ਜਗਦੀਸ਼ ਰਾਜ ਸ਼ਾਮਿਲ ਹੋਏ | ਡੈਮ ਔਸਤੀਆਂ ਨੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਡੈਮ ਔਸਤੀ ਪਿਛਲੇ 9 ਮਹੀਨਿਆਂ ਤੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ | ਠੰਢ ਦੇ ਬਾਵਜੂਦ ਡੈਮ ਔਸਤੀ ਭੁੱਖ ਹੜਤਾਲ 'ਤੇ ਬੈਠੇ ਹਨ ਪਰ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਉਨ੍ਹਾਂ ਸਰਕਾਰ ਨੰੂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ, ਰਾਮ ਮੂਰਤੀ, ਕੁਲਦੀਪ ਕੁਮਾਰ, ਰਾਹੁਲ ਸ਼ਰਮਾ, ਸੁਰਜੀਤ ਸਿੰਘ, ਰੋਹਿਤ ਕੁਮਾਰ, ਪਾਰਸ ਰਾਜ, ਰਮੇਸ਼ ਕੁਮਾਰ, ਅੰਕੁਰ, ਵਿਨੋਦ ਕੁਮਾਰ, ਸੁਖਦੇਵ ਸਿੰਘ, ਅਮਿਤ ਕੁਮਾਰ, ਕੇਵਲ ਕੁਮਾਰ ਆਦਿ ਹਾਜ਼ਰ ਸਨ |