24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੇਂਦਰੀ ਵਿਦਿਆਲਿਆ ਵਿਖੇ ਸੰਗਠਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-12-2025
ਪਠਾਨਕੋਟ, 21 ਦਸੰਬਰ (ਵਿਨੋਦ)- ਕੇਂਦਰੀ ਵਿਦਿਆਲਿਆ ਸੰਗਠਨ ਦਾ ਸਥਾਪਨਾ ਦਿਵਸ ਸਮਾਗਮ ਅਤੇ ਸਾਲਾਨਾ ਖੇਡ ਦਿਵਸ ਪ੍ਰਧਾਨ ਮੰਤਰੀ ਸ੍ਰੀ ਕੇਂਦਰੀ ਵਿਦਿਆਲਿਆ 3 ਮਾਮੂਨ ਪਠਾਨਕੋਟ ਵਿਖੇ ਬਹੁਤ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਸਾਬਕਾ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਅਤੇ ਸਾਬਕਾ ਫੁੱਟਬਾਲ ਕੋਚ ਗੁਰੂਦਾਸ ਮਲਹੋਤਰਾ ਸਨ ਤੇ ਵਿਸ਼ੇਸ਼ ਮਹਿਮਾਨ ਫ਼ੌਜ ਅਧਿਕਾਰੀ ਰਿਸ਼ੀ ਓਬਰਾਏ ਸਨ | ਇਸ ਮੌਕੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਨੇ ਆਪਣੀ ਮੌਜੂਦਗੀ ਨਾਲ ਸਮਾਗਮ ਦੀ ਸ਼ਾਨ ਨੂੰ ਹੋਰ ਵਧਾ ਦਿੱਤਾ | ਵਿਸ਼ੇਸ਼ ਮਹਿਮਾਨ ਓਬਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਸਾਲਾਨਾ ਖੇਡ ਉਤਸਵ ਵਰਗੇ ਸਮਾਗਮ ਭਵਿੱਖ ਦੀ ਖੇਡ ਪ੍ਰਤਿਭਾ ਨੂੰ ਪਾਲਨ ਤੇ ਲੀਡਰਸ਼ਿਪ ਗੁਣਾਂ ਨੂੰ ਵਿਕਸਿਤ ਕਰਨ 'ਚ ਸਹਾਇਤਾ ਕਰਦੇ ਹਨ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮਾਂ ਤੇ ਨਾਚਾਂ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ | ਸਕੂਲ ਪਿ੍ੰਸੀਪਲ ਪਰਮਹੰਸ ਪ੍ਰਸ਼ਾਦ ਯਾਦਵ ਨੇ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਕੇਂਦਰੀ ਵਿਦਿਆਲਿਆ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ ਦਿੱਤਾ | ਸਕੂਲ ਦੇ ਖੇਡ ਅਧਿਆਪਕ ਕਮਲ ਸਿੰਘ ਤੇ ਸੀਨੀਅਰ ਅਧਿਆਪਕ ਨੀਲਮ ਭਨੋਟ ਨੇ ਸਮਾਗਮ ਕਰਵਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ | ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਗੁੱਡ ਟੱਚ-ਬੈਡ ਟੱਚ' 'ਤ ਕਾਉਂਸਲਿੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੂੰ ਲਾਇਨਜ਼ ਕਲੱਬ ਮੇਨ ਨੇ ਕੀਤਾ ਸਨਮਾਨਿਤ
Ad Position 24