24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਾਬਕਾ ਵਿਧਾਇਕਾ ਸੀਮਾ ਦੇਵੀ ਨੂੰ ਦੂਜਿਆਂ 'ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਇਕ ਵਾਰ ਸੋਚਣਾ ਚਾਹੀਦਾ ਹੈ- ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 22-12-2025
ਨਰੋਟ ਮਹਿਰਾ, 21 ਦਸੰਬਰ (ਰਾਜ ਕੁਮਾਰੀ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਜਪਾ ਦੀ ਸਾਬਕਾ ਵਿਧਾਇਕਾ ਸੀਮਾ ਦੇਵੀ ਵਲੋਂ ਲਗਾਏ ਜਾ ਰਹੇ ਇਲਜ਼ਾਮਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੂਜਿਆਂ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਵਾਰ ਸੋਚ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਲਾਂ ਤੱਕ ਸੱਤਾ ਵਿਚ ਰਹਿੰਦਿਆਂ ਲੋਕਾਂ ਨਾਲ ਕੇਵਲ ਝੂਠੇ ਵਾਅਦੇ ਕੀਤੇ ਤੇ ਹੁਣ ਜਦੋਂ ਜਨਤਾ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਤਾਂ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ | ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਂਦੇ ਹੀ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਹਨ ਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ ਵਿਕਾਸਕਾਰੀ ਕੰਮ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਸਭ ਕੁਝ ਵੇਖ ਰਹੀ ਹੈ ਤੇ ਸੱਚ-ਝੂਠ ਦਾ ਫ਼ੈਸਲਾ ਚੋਣਾਂ 'ਚ ਸਪੱਸ਼ਟ ਹੋ ਚੁੱਕਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਆਗੂਆਂ ਕੋਲ ਹੁਣ ਕੋਈ ਮਸਲਾ ਨਹੀਂ ਬਚਿਆ, ਇਸ ਲਈ ਉਹ ਬਿਆਨਾਂ ਦੀ ਰਾਜਨੀਤੀ ਕਰ ਰਹੇ ਹਨ | ਇਹ ਸੁਰਖ਼ੀਆਂ ਵਿਚ ਰਹਿਣ ਲਈ ਬੇਬੁਨਿਆਦੀ ਬਿਆਨਬਾਜ਼ੀ ਕਰ ਰਹੇ ਹਨ | ਲੋੜ ਪੈਣ 'ਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਕਰਾਂਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ 'ਤੇ ਖਰੀ ਉਤਰ ਰਹੀ ਹੈ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਮਯਾਬ ਰਹੇ ਉਮੀਦਵਾਰਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਉਨ੍ਹਾਂ ਦੇ ਨਿਵਾਸ ਸਥਾਨ ਕਟਾਰੂਚੱਕ ਵਿਖੇ ਜਿੱਤ ਦੇ ਸਰਟੀਫਿਕੇਟ ਤੇ ਸਨਮਾਨ ਪੱਤਰ ਪ੍ਰਾਪਤ ਕੀਤੇ | ਇਸ ਮੌਕੇ ਉਮੀਦਵਾਰਾਂ ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ | ਸਮਾਗਮ ਦੌਰਾਨ ਉਮੀਦਵਾਰਾਂ ਵਲੋਂ ਮੰਤਰੀ ਕਟਾਰੂਚੱਕ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਗਿਆਨ ਚੇਤਨਾ ਸਤਿਸੰਗ ਸਮਾਗਮ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ 'ਗੁੱਡ ਟੱਚ-ਬੈਡ ਟੱਚ' 'ਤ ਕਾਉਂਸਲਿੰਗ ਸੈਮੀਨਾਰ ਕਰਵਾਇਆ
Ad Position 24