23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 22-12-2025
ਪਠਾਨਕੋਟ, 21 ਦਸੰਬਰ (ਸੰਧੂ)- ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਸ਼ਹੀਦੀ ਹਫ਼ਤੇ ਤਹਿਤ ਡਾ: ਜਗਦੀਸ਼ ਰਾਜ ਤੇ ਡਾ: ਵਿਸ਼ਾਲ ਸ਼ਰਮਾ ਵਲੋਂ ਅੱਜ ਸਥਾਨਕ ਮੁਹੱਲਾ ਭਦਰੋਆ ਵਿਖੇ ਦੁੱਧ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਜਥੇਦਾਰ ਕੁਲਵੰਤ ਸਿੰਘ, ਜਥੇਦਾਰ ਗੁਰਜੀਤ ਸਿੰਘ, ਕੌਂਸਲਰ ਜੁਗਲ ਕਿਸ਼ੋਰ ਸਿੰਘ, ਪਠਾਨਕੋਟ ਖੇਤੀਬਾੜੀ ਵਿਕਾਸ ਬੈਂਕ ਦੇ ਡਾਇਰੈਕਟਰ ਵਿਜੇ ਬਾਗ਼ੀ, ਆਪ ਆਗੂ ਅਜੇ ਬਾਗ਼ੀ, ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ, ਯਾਦਗਾਰੀ ਸਭਾ ਦੇ ਚੇਅਰਮੈਨ ਹਰਸਿਮਰਨਜੀਤ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਗ੍ਰੰਥੀ ਭਾਈ ਲਖਵਿੰਦਰ ਸਿੰਘ ਵਲੋਂ ਅਰਦਾਸ ਕਰ ਕੇ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਜੇ ਕੁਮਾਰੀ, ਰਾਜਦੀਪ, ਰਾਜ ਕੁਮਾਰ ਰਾਜੂ, ਐਡਵੋਕੇਟ ਨੇਹਾ ਸ਼ਰਮਾ, ਰਮਨ ਕੁਮਾਰ, ਮਾਣਕ ਕੁਮਾਰ, ਮਾਨਿਆਂ, ਨੋਨਿਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੰਗਲ ਸਕੂਲ ਵਿਖੇ ਮੈਗਾ ਪੀ.ਟੀ.ਐਮ. 'ਚ ਮਾਪਿਆਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਨੇ ਲੋੜਵੰਦਾਂ ਨੂੰ ਕੰਬਲ ਵੰਡੇ
Ad Position 24