27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੁਖਬੀਰ ਸਿੰਘ ਵਾਹਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 23-12-2025
ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਸ਼ੁਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਵਡਾਲਾ ਗ੍ਰੰਥੀਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਵਾਹਲਾ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਆਏ ਨਤੀਜਿਆਂ ਤੋਂ ਬਾਅਦ ਮੁਲਾਕਾਤ ਕੀਤੀ | ਉਪਰੰਤ ਸ: ਵਾਹਲਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਚੋਣ ਦੌਰਾਨ ਜ਼ੋਨ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਅੰਦਰਖਾਤੇ ਕੀਤੀ ਗਈ ਵਿਰੋਧਤਾ ਬਾਰੇ ਸ: ਬਾਦਲ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣਿਆਂ ਦੀ ਹੀ ਭਾਰੀ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰ ਕੇ ਉਹ ਕਾਮਯਾਬ ਨਹੀਂ ਹੋ ਸਕੇ ਜਿਸ ਸੰਬੰਧੀ ਉਨ੍ਹਾਂ ਨੇ ਪ੍ਰਧਾਨ ਸ: ਬਾਦਲ ਨੂੰ ਗੰਭੀਰਤਾ ਨਾਲ ਵਿਚਾਰਨ ਲਈ ਕਿਹਾ | ਸ: ਵਾਹਲਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹ ਚੋਣਾਂ ਪੁਲਿਸ ਤੇ ਪ੍ਰਸ਼ਾਸਨ ਦੀ ਕਥਿਤ ਧੱਕੇਸ਼ਾਹੀ ਨਾਲ ਜਿੱਤੀਆਂ ਹਨ | ਉਨ੍ਹਾਂ ਕਿਹਾ ਕਿ ਲੋਕ ਹੁਣ ਆਪ ਦੀ ਧੱਕੇਸ਼ਾਹੀ ਤੋਂ ਅੱਕ ਚੁੱਕੇ ਹਨ ਤੇ ਆਉਣ ਵਾਲੀਆਂ 2027 ਚੋਣਾਂ 'ਚ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਸੂਬੇ ਅੰਦਰ ਨਸ਼ਾ ਤੇ ਲੱੁਟਾਂ-ਖੋਹਾਂ ਵੱਧ ਰਹੀਆਂ ਤੇ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਨੇ 'ਸਨਰਜੀ 2025' ਦੀ ਓਵਰਆਲ ਟਰਾਫ਼ੀ ਕੀਤੀ ਆਪਣੇ ਨਾਂਅ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੀ ਐਲੂਮਨੀ-ਮੀਟ 'ਕਬੀਰ-ਏ-ਮਿਲਾਪ' 'ਚ ਲੱਗੀਆਂ ਰੌਣਕਾਂ
Ad Position 24