27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

10 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇਕ ਨੂੰ ਕੀਤਾ ਕਾਬੂ, ਇਕ ਹੋਰ ਨੂੰ ਕੀਤਾ ਨਾਮਜ਼ਦ

Ad Position 21
No active advertisement
ਅਜੀਤ ਡੈਸਕ 23-12-2025
ਹਰਚੋਵਾਲ, 22 ਦਸੰਬਰ (ਭਾਮ, ਢਿੱਲੋਂ)- 10 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਭੈੜੇ ਅਨਸਰਾਂ ਖਿਲਾਫ਼ ਛੇੜੀ ਮੁਹਿੰਮ ਅਨੁਸਾਰ ਪੁਲਿਸ ਪਾਰਟੀ ਪਿੰਡ ਮੂੜ, ਪਿੰਡਾਰੋੜੀ ਨੂੰ ਜਾ ਰਹੀ ਸੀ ਕਿ ਸਾਹਮਣੇ ਤੋਂ ਇਕ ਵਿਅਕਤੀ ਪੈਦਲ ਆ ਰਿਹਾ ਸੀ, ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਤੇ ਆਪਣੇ ਹੱਥ 'ਚ ਫੜਿਆ ਲਿਫ਼ਾਫ਼ਾ ਥੱਲੇ ਸੁੱਟਦੇ ਨੂੰ ਪੁਲਿਸ ਮੁਲਾਜ਼ਮਾਂ ਨੇ ਦਬੋਚ ਲਿਆ | ਜਦੋਂ ਪੁਲਿਸ ਪਾਰਟੀ ਵਲੋਂ ਲਿਫ਼ਾਫ਼ਾ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ 'ਚੋਂ ਹੈਰੋਇਨ ਬਰਾਮਦ ਹੋਈ ਜਿਸ ਦਾ ਕੰਪਿਊਟਰ ਕੰਡੇ ਨਾਲ ਵਜਨ ਕੀਤਾ, ਜੋ 10 ਗ੍ਰਾਮ ਹੋਇਆ | ਫੜੇ ਗਏ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਜਗਤਾਰ ਸਿੰਘ ਵਾਸੀ ਘੁਮਾਣ ਵਜੋਂ ਹੋਈ | ਪੁਛਗਿੱਛ ਕਰਨ 'ਤੇ ਉਸ ਨੇ ਦੱਸਿਆ ਕਿ ਮੈਂ ਇਹ ਹੈਰੋਇਨ ਹਰਜਿੰਦਰ ਸਿੰਘ ਜਿੰਦਾ ਪੁੱਤਰ ਜਸਵੰਤ ਸਿੰਘ ਪਿੰਡ ਬਹਾਦਰਪੁਰ ਰਜੋਆ ਤੋਂ ਲਿਆ ਕੇ ਵੇਚਦਾ ਹਾਂ ਜਿਸ 'ਤੇ ਪੁਲਿਸ ਵਲੋਂ ਹਰਜਿੰਦਰ ਸਿੰਘ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਨੇ 'ਸਨਰਜੀ 2025' ਦੀ ਓਵਰਆਲ ਟਰਾਫ਼ੀ ਕੀਤੀ ਆਪਣੇ ਨਾਂਅ
Ad Position 24