ਧਾਰੀਵਾਲ, 22 ਦਸੰਬਰ (ਜੇਮਸ ਨਾਹਰ)- ਕਿ੍ਸਮਸ ਨੂੰ ਸਮਰਪਿਤ ਆਲ ਇੰਡੀਆ ਘੱਟ ਗਿਣਤੀ ਤੇ ਦਲਿਤ ਸਾਂਝਾ ਫਰੰਟ ਦੇ ਕੌਮੀ ਪ੍ਰਧਾਨ ਤੇ ਟੂਰਿਜ਼ਮ ਵਿਭਾਗ ਦੇ ਸਾਬਕਾ ਡਾਇਰੈਕਟਰ ਵਾਰਿਸ ਮਸੀਹ ਰਹੀਮਾਬਾਦ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕਿ੍ਸਮਸ ਮੌਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮੰਗ ਪੱਤਰ ਭੇਜਿਆ ਗਿਆ ਤੇ ਕਿ੍ਸਮਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ 24 ਤੇ 25 ਦਸੰਬਰ ਨੂੰ ਗਿਰਜਾ ਘਰਾਂ ਤੇ ਜਿੱਥੇ ਜਿੱਥੇ ਵੀ ਪੰਜਾਬ ਭਰ 'ਚ ਕਿ੍ਸਮਸ ਦਿਵਸ ਮਨਾਇਆ ਜਾਵੇ ਉੱਥੇ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਜਿਸ ਨਾਲ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਉਣ ਸਮੇਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |