26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ 'ਚ 7 ਰੋਜ਼ਾ ਸ਼ਹੀਦੀ ਸਮਾਗਮ ਦੀ ਹੋਈ ਆਰੰਭਤਾ

Ad Position 21
No active advertisement
ਅਜੀਤ ਡੈਸਕ 23-12-2025
ਹਰਚੋਵਾਲ, 22 ਦਸੰਬਰ (ਢਿੱਲੋਂ, ਭਾਮ)- ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 7 ਰੋਜ਼ਾ ਸਮਾਗਮਾਂ ਦੇ ਪਹਿਲੇ ਦਿਨ ਦੀ ਆਰੰਭਤਾ ਹੋਈ | ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ, ਜਿਸ ਵਿਚ ਭਾਈ ਹਰਜਿੰਦਰ ਸਿੰਘ ਰਜਾਦਾ ਕਥਾਵਾਚਕ, ਬਾਬਾ ਰੂੜ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਪਰਮਾਰ ਕੀਰਤਨ ਜਥਾ, ਭਾਈ ਸਤਿੰਦਰ ਸਿੰਘ ਆਲਮ ਕੀਰਤਨ ਜਥਾ ਤੇ ਭਾਈ ਗੁਰਪ੍ਰੀਤ ਸਿੰਘ ਬਟਾਲੇ ਵਾਲਿਆਂ ਦੇ ਕੀਰਤਨ ਜਥੇ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ ਅਤੇ ਸਮੂਹ ਸੰਗਤਾਂ ਨੂੰ ਅੰਮਿ੍ਤ ਛਕਣ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ | ਗੁਰਦੁਆਰੇ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਦਲਬੀਰ ਸਿੰਘ ਵਲੋਂ ਆਏ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਚਾਰ ਸਾਹਿਬਜ਼ਾਦੇ' ਫ਼ਿਲਮ ਰਾਹੀਂ ਵਿਦਿਆਰਥੀਆਂ ਨੂੰ ਲਾਸਾਨੀ ਸ਼ਹਾਦਤ ਬਾਰੇ ਕਰਵਾਇਆ ਜਾਣੂ ਅਗਲੀ ਖ਼ਬਰ ਵਾਰਿਸ ਮਸੀਹ ਰਹੀਮਾਬਾਦ ਨੇ ਰਾਜਪਾਲ ਪੰਜਾਬ ਨੂੰ ਕਿ੍ਸਮਸ ਮੌਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਭੇਜਿਆ ਮੰਗ ਪੱਤਰ...
Ad Position 24