ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਬਾਬਾ ਬੁੱਢਾ ਸਾਹਿਬ ਮਾਡਰਨ ਸੀ. ਸੈ. ਸਕੂਲ ਉਗਰੇਵਾਲ ਵਿਖੇ ਹਫਤਾਵਾਰ ਗਤੀਵਿਧੀ ਕਰਵਾਈ ਗਈ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦੀ ਹਫਤਾਵਾਰ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਸ਼ਹੀਦੀ ਦਿਹਾੜਿਆਂ ਦੌਰਾਨ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਗਈ | ਇਸ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ, ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਕਰਵਾਉਣਾ ਸੀ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਪ੍ਰਣ ਕਰੋ ਕਿ ਅਸੀਂ ਆਪਣੇ ਇਤਿਹਾਸ ਨੂੰ ਕਦੇ ਨਹੀਂ ਭੁੱਲਾਂਗੇ | ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ, ਉਪ ਪਿ੍ੰਸੀਪਲ ਸਰਬਜੀਤ ਸਿੰਘ, ਪ੍ਰਭਜੀਤ ਕੌਰ, ਹਰਪ੍ਰੀਤ ਕੌਰ, ਅਰਸ਼ਦੀਪ ਕੌਰ, ਗੁਰਲੀਨ ਕੌਰ, ਸੁਖਮੀਤ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |