ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਲਕਸ਼ਮੀ ਦੇਵੀ ਸਾਹਨੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦੀ ਦਿਨਾਂ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਪਾਠ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅੰਬਿਕਾ ਖੰਨਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |