26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ੋ੍ਰਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ : ਆਗੂ

Ad Position 21
No active advertisement
ਅਜੀਤ ਡੈਸਕ 23-12-2025
ਕੋਟਲੀ ਸੂਰਤ ਮੱਲ੍ਹੀ, 22 ਦਸੰਬਰ (ਕੁਲਦੀਪ ਸਿੰਘ ਨਾਗਰਾ) - ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ, ਹਿੱਤਾਂ ਲਈ ਡਟ ਕੇ ਪਹਿਰਾ ਦਿੰਦਿਆਂ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸੱੁਖ-ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਦੋਂ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਤੇ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ, ਜਿਸ ਕਰ ਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪਣੀ ਹਾਰ ਨੂੰ ਦੇਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਰਕਰਾਂ ਨੇ ਨਾਮਜ਼ਦਗੀ ਪੇਪਰ ਰੱਦ ਕਰਵਾਏ ਹਨ, ਜਿਸ ਦਾ ਸਰਕਾਰ ਨੂੰ ਵਿਧਾਨ ਸਭਾ ਚੋਣਾਂ 'ਚ ਖਮਿਆਜ਼ਾ ਭੁਗਤਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਚੇਅਰਮੈਨ ਸਰਬਜੀਤ ਸਿੰਘ ਸਾਬੀ ਫੱਤੂਪੁਰ, ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿੱਲਵਾਂ, ਸਰਪੰਚ ਕਸ਼ਮੀਰ ਸਿੰਘ ਰਣਸੀਕਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਤੇ ਅਕਾਲੀ ਵਰਕਰ ਵੱਡੇ ਉਤਸ਼ਾਹ ਨਾਲ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਲੋਕਾਂ ਦਾ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰ ਕੇ 2027 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰ ਕੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਵੇਗਾ | ਇਸ ਮੌਕੇ ਸਾਬਕਾ ਸਰਪੰਚ ਧਰਮਿੰਦਰ ਸਿੰਘ ਬੱਬਾ, ਸੁਲੱਖਣ ਸਿੰਘ ਮਲਕਪੁਰ, ਚਰਨਜੀਤ ਸਿੰਘ ਕਾਲਾ, ਸਰਵਨ ਸਿੰਘ ਲੁਕਮਾਨੀਆਂ, ਸਰਪੰਚ ਨਾਨਕ ਸਿੰਘ ਢੇਸੀਆਂ, ਥਾਣੇਦਾਰ ਗੁਰਮੇਜ਼ ਸਿੰਘ ਕੋਟਲੀ, ਬਲਵਿੰਦਰ ਸਿੰਘ ਗਾਜੀਨੰਗਲ, ਡਾ. ਕੇਵਲ ਸਿੰਘ, ਬਲਜੀਤ ਸਿੰਘ ਰਹੀਮਾਬਾਦ ਸਮੇਤ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੌਬਿਨ ਮਸੀਹ ਕਾਕਾ ਆਲੋਵਾਲ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕਿ੍ਸਮਸ ਦੀ ਖੁਸ਼ੀ ਕੀਤੀ ਸਾਂਝੀ ਅਗਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Ad Position 24