ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਦੇ ਵਿਦਿਆਰਥੀਆਂ ਨੇ ਆਰ.ਆਰ. ਬਾਵਾ ਡੀ.ਏ.ਵੀ. ਗਰਲਜ ਕਾਲਜ ਬਟਾਲਾ ਵਿਖੇ ਹੋਏ 'ਸਿਨਰਜੀ 2025' ਸਮਾਗਮ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤੇ | ਰੰਗੋਲੀ ਮੁਕਾਬਲੇ ਵਿਚ ਮੰਨਤ ਨੇ ਪਹਿਲਾ, ਕਵਿਤਾ ਤੇ ਭਾਸ਼ਣ ਮੁਕਾਬਲੇ ਵਿਚ ਜੈਸਿਕਾ ਤੇ ਭਾਵਨਾ ਨੇ ਪਹਿਲਾ, ਫੋਟੋਗ੍ਰਾਫ਼ੀ ਮੁਕਾਬਲੇ ਵਿਚ ਅਨੰਨਿਆ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਜਪੁਜੀ ਨੇ ਪੇਂਟਿੰਗ ਮੁਕਾਬਲੇ ਵਿਚ ਸ਼ਲਾਘਾਯੋਗ ਇਨਾਮ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਿਚਾ ਮਹਾਜਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਗਾਈਡ ਅਧਿਆਪਕਾ ਸ੍ਰੀਮਤੀ ਕਨੂੰ ਸ਼ਰਮਾ, ਸ੍ਰੀਮਤੀ ਪੂਜਾ ਮਹਾਜਨ, ਨਿਸ਼ਾ ਮਹਾਜਨ, ਰਮਨਜੀਤ ਕੌਰ ਤੇ ਸੁਮਿਤ ਨੂੰ ਵਧਾਈ ਦਿੱਤੀ |