23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁੱਡਵਿਲ ਸਕੂਲ 'ਚ ਕੌਮੀ ਗਣਿਤ ਦਿਵਸ ਮੌਕੇ 'ਗਣਿਤ ਚੇਤਨਾ' ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-12-2025
ਬਟਾਲਾ, 22 ਦਸੰਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.ਈ.) ਦੇ ਐੱਸ. ਰਾਮਾਨੁਜਮ ਕਲੱਬ ਵਲੋਂ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਇਸ ਦਿਨ ਨੂੰ ਮਨਾਉਣ ਦਾ ਮੁੱਖ ਮਨੋਰਥ ਤੇ ਉਦੇਸ਼ ਬਾਰੇ ਦੱਸਦਿਆਂ ਕਲੱਬ ਦੇ ਇੰਚਾਰਜ ਅਧਿਆਪਕ ਰਣਜੀਤ ਕੌਰ ਨੇ ਦੱਸਿਆ ਕਿ ਭਾਰਤ ਵਿਚ ਰਾਸ਼ਟਰੀ ਗਣਿਤ ਦਿਵਸ ਹਰ ਸਾਲ ਰਾਮਾਨੁਜਨ ਦੇ ਜਨਮ ਦਿਨ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ | ਇਸ ਸੰਬੰਧੀ ਇੰਟਰ ਹਾਊਸ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਸਭ ਤੋਂ ਵੱਧ ਸਵਾਲਾਂ ਦੇ ਜਵਾਬ ਦੇਣ ਵਾਲੇ ਵਿਦਿਆਰਥੀ ਅਨਮੋਲਪ੍ਰੀਤ ਕੌਰ ਜਮਾਤ 9ਵੀਂ ਨੂੰ 'ਕੁਇਜ਼ ਸਟਾਰ' ਐਲਾਨਿਆ ਗਿਆ | ਪ੍ਰੋਗਰਾਮ ਦੌਰਾਨ ਪਿ੍ੰਸੀਪਲ ਅਮਨਦੀਪ ਸਿੰਘ ਨੇ ਕਿਹਾ ਕਿ ਗਣਿਤ ਨੂੰ ਸਿੱਖਣ ਲਈ ਸਾਨੂੰ ਨਿਰੰਤਰ ਅਭਿਆਸ ਕਰਨਾ ਚਾਹੀਦਾ ਹੈ ਕਿਉਂਕਿ ਲਗਾਤਾਰ ਅਭਿਆਸ ਕਰਨ ਨਾਲ ਮਨੁੱਖ ਸਫ਼ਲ ਬਣਦਾ ਹੈ | ਡਾਇਰੈਕਟਰ ਜਸਬਿੰਦਰ ਕੌਰ ਨੇ ਕੁਇਜ਼ ਦੇ ਜੇਤੂ ਵਿਦਿਆਰਥੀਆਂ ਤੇ ਕਲੱਬ ਦੇ ਮੈਂਬਰਾਂ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਰਾਸ਼ਟਰੀ ਗਣਿਤ ਦਿਵਸ ਮਨਾਇਆ ਅਗਲੀ ਖ਼ਬਰ 50 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ
Ad Position 24