ਨੌਸ਼ਹਿਰਾ ਮੱਝਾ ਸਿੰਘ, 22 ਦਸੰਬਰ (ਰਵੀ ਭਗਤ)- ਸਰਕਾਰੀ ਪ੍ਰਾਇਮਰੀ ਸਕੂਲ ਬਿਧੀਪੁਰ ਬਲਾਕ ਧਾਰੀਵਾਲ-1 ਵਿਖੇ ਅਧਿਆਪਕ-ਮਾਪੇ ਮਿਲਣੀ ਹੋਈ | ਇਸ ਦੌਰਾਨ ਵੱਡੀ ਗਿਣਤੀ 'ਚ ਮਾਪਿਆਂ ਵਲੋਂ ਸ਼ਮੂਲੀਅਤ ਕਰ ਕੇ ਬੱਚਿਆਂ ਦੀ ਸਿੱਖਿਆ ਸੰਬੰਧੀ ਅਧਿਆਪਕਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਰਜਨੀ ਨੇ ਦੱਸਿਆ ਕਿ ਮਿਲਣੀ ਦੌਰਾਨ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਤੱਕ ਦੇ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਹਿੱਸਾ ਲੈਂਦੇ ਹੋਏ ਜਿੱਥੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਉੱਥੇ ਸਕੂਲ ਵਿਖੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਸਟਾਫ਼ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਰਜਨੀ, ਮੈਡਮ ਮਹਿਕਪ੍ਰੀਤ ਕੌਰ, ਮੈਡਮ ਬਿਕਰਮਜੀਤ ਕੌਰ, ਗੁਰਪ੍ਰੀਤ ਕੌਰ, ਮੈਡਮ ਰਜਨੀ ਸਮੇਤ ਬੱਚਿਆਂ ਦੇ ਮਾਪੇ ਹਾਜ਼ਰ ਸਨ |